ਤਿੱਤਰ ਦੇ ਕੇ 'ਕੈਪਟਨ' ਨੂੰ ਤਿੱਤਰ ਕਰਨਾ ਚਾਹੁੰਦੈ ਸਿੱਧੂ : ਮਜੀਠੀਆ (ਵੀਡੀਓ)

Sunday, Dec 02, 2018 - 06:14 PM (IST)

ਚੰਡੀਗੜ੍ਹ : ਮੁੱਖ ਮੰਤਰੀ ਨੂੰ ਆਪਣਾ ਕੈਪਟਨ ਨਾ ਮੰਨਣ ਦਾ ਬਿਆਨ ਦੇ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਰੋਧੀਆਂ ਦਾ ਨਿਸ਼ਾਨੇ 'ਤੇ ਆ ਗਏ ਹਨ। ਬਿਕਰਮ ਮਜੀਠੀਆ ਨੇ ਸਿੱਧੂ ਵਲੋਂ ਪਾਕਿਸਤਾਨ ਫੇਰੀ ਦੌਰਾਨ ਲਿਆਂਦੇ ਤੋਹਫੇ 'ਤੇ ਵਿਅੰਗ ਕੱਸਿਆ ਹੈ। ਮਜੀਠੀਆ ਨੇ ਚੁਟਕੀ ਲੈਂਦੇ ਹੋਏ ਕਿਹਾ ਹੈ ਕਿ ਸਿੱਧੂ ਮੁੱਖ ਮੰਤਰੀ ਨੂੰ ਤਿੱਤਰ ਦੇ ਕੇ ਤਿੱਤਰ ਕਰਨਾ ਚਾਹੁੰਦੇ ਹਨ। ਮਜੀਠੀਆ ਨੇ ਕਿਹਾ ਕਿ ਬਿਨਾਂ ਕੈਪਟਨ ਦੇ ਵਜ਼ਾਰਤ ਕਿਵੇਂ ਚੱਲ ਸਕਦੀ ਹੈ। 
ਦੱਸਣਯੋਗ ਹੈ ਕਿ ਬੀਤੀ ਦਿਨੀਂ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ 'ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ 'ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬੜੇ ਬੇਬਾਕ ਅੰਦਾਜ਼ ਨਾਲ ਕਿਹਾ ਸੀ ਕਿ 'ਕੌਣ ਕੈਪਟਨ... ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ 'ਤੇ ਉਨ੍ਹਾਂ 'ਤੇ ਹਮਲੇ ਬੋਲੇ ਜਾ ਰਹੇ ਹਨ।


author

Gurminder Singh

Content Editor

Related News