ਜਾਖੜ ਨੂੰ ਮੁੱਖ ਮੰਤਰੀ ਨਾ ਬਣਾ ਕੇ ਕਾਂਗਰਸ ਨੇ ਹਿੰਦੂ ਭਾਈਚਾਰੇ ਦਾ ਅਪਮਾਨ ਕੀਤਾ : ਬਿਕਰਮ ਮਜੀਠੀਆ

Thursday, Feb 03, 2022 - 06:46 PM (IST)

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਲਪੇਟੇ ’ਚ ਲਿਆ।ਬੀਤੇ ਦਿਨੀਂ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ 'ਤੇ ਕਾਂਗਰਸ ਨੂੰ ਘੇਰਦਿਆਂ ਮਜੀਠੀਆ ਨੇ ਕਿਹਾ ਕਿ ਜਾਖੜ ਨੂੰ ਮੁੱਖ ਮੰਤਰੀ ਨਾ ਬਣਾ ਕੇ ਕਾਂਗਰਸ ਪਾਰਟੀ ਨੇ ਹਿੰਦੂ ਭਾਈਚਾਰੇ ਦਾ ਅਪਮਾਨ ਕੀਤਾ ਹੈ। ਕਾਂਗਰਸ ਨੇ 42 ਵੋਟਾਂ ਵਾਲੇ ਸ਼ਖ਼ਸ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਇਆ, ਕਿਉਂਕਿ ਉਹ ਹਿੰਦੂ ਧਰਮ ਨਾਲ ਸਬੰਧ ਰੱਖਦਾ ਹੈ। ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਅਜਿਹਾ ਫ਼ੈਸਲਾ ਕਰਕੇ ਸਹੀ ਨਹੀਂ ਕੀਤਾ।

ਦੱਸਣਯੋਗ ਹੈ ਕਿ ਸੁਨੀਲ ਜਾਖੜ ਨੇ ਕਿਹਾ ਸੀ ਕਿ ਮੁੱਖ ਮੰਤਰੀ ਬਣਾਉਣ ਮੌਕੇ ਮੈਨੂੰ 42 ਵੋਟਾਂ ਪਈਆਂ ਸਨ ਪਰ ਹਿੰਦੂ ਚਿਹਰਾ ਹੋਣ ਕਰਕੇ ਮੈਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ।ਮਜੀਠੀਆ ਨੇ ਇਸੇ ਬਿਆਨ ਨੂੰ ਆਧਾਰ ਬਣਾ ਕੇ ਕਾਂਗਰਸ ਪਾਰਟੀ 'ਤੇ ਵੱਡੇ ਸਵਾਲ ਖੜੇ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ਨੂੰ ਲਪੇਟੇ ’ਚ ਲੈਂਦੇ ਹੋਏ ਉਸ ’ਤੇ ਕਈ ਨਿਸ਼ਾਨੇ ਵਿੰਨ੍ਹੇ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਕੁਰਸੀ ਦੇ ਪਿੱਛੇ ਪਏ ਹੋਏ ਹਨ। ਜੇਕਰ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ ਨਾ ਮਿਲੀ ਤਾਂ ਪੰਜਾਬ ਦਾ ਬਹੁਤ ਨੁਕਸਾਨ ਹੋ ਜਾਵੇਗਾ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਜੇਕਰ ਕੁਰਸੀ ਦੇ ਦਿੱਤੀ ਜਾਵੇ ਤਾਂ ਹੀ ਉਹ ਕੁਝ ਕਰਨਗੇ। ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਇਲਾਜ ਪਾਕਿ ਬੈਠੇ ਜਨਰਲ ਬਾਜਵਾ ਅਤੇ ਇਮਰਾਨ ਖਾਨ ਕਰ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਕੋਲ ਪੰਜਾਬ ਦਾ ਕੋਈ ਮਾਡਲ ਨਹੀਂ। ਇਸ ਕੋਲ ਜੋ ਵੀ ਮਾਡਲ ਹੈ, ਉਹ ਧੋਖੇ ਦਾ ਮਾਡਲ ਹੈ। ਪੰਜਾਬ ਦੀ ਸੇਵਾ ਬਿਨਾ ਕਿਸੇ ਸੁਆਰਥ ਅਤੇ ਕੁਰਸੀ ਤੋਂ ਕਰਨੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ ਸਿੱਧੂ ਨੇ ਹੁਣ ਤੱਕ ਆਪਣੇ ਹਲਕੇ ਨੂੰ ਨਜ਼ਰ ਅੰਦਾਜ਼ ਕੀਤਾ ਹੋਇਆ ਹੈ, ਜਿਸ ਕਰਕੇ ਹਲਕੇ ਦਾ ਅਜੇ ਤੱਕ ਕੋਈ ਵਿਕਾਸ ਨਹੀਂ ਹੋਇਆ। ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪੰਜਾਬ ’ਚ ਸਿਆਸਤ ਕਰਨੀ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ

ਕਾਂਗਰਸ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ’ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਦੱਸ ਦੇਈਏ ਕਿ ਇਸ ਮੌਕੇ ਮਜੀਠੀਆ ਨੇ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਆਗੂ ਅਕਾਲੀ ਦਲ ’ਚ ਸ਼ਾਮਲ ਕੀਤੇ। ਇਸ ਮੌਕੇ ਕੈਪਟਨ ਬਿਕਰਮ ਸਿੰਘ ਪਹੂਵਿੰਡ, ਜੈਦੀਪ ਸਿੰਘ ਤੇ ਅਮਰ ਮਸੀਹ ਵੀ ਅਕਾਲੀ ਦਲ ’ਚ ਸ਼ਾਮਲ ਹੋਏ। 

ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News