''ਆਪ'' ਵਿਧਾਇਕ ਪਠਾਣਮਾਜਰਾ ਦੀ ਗ੍ਰਿਫ਼ਤਾਰੀ ''ਤੇ ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ

Wednesday, Mar 25, 2026 - 11:31 AM (IST)

''ਆਪ'' ਵਿਧਾਇਕ ਪਠਾਣਮਾਜਰਾ ਦੀ ਗ੍ਰਿਫ਼ਤਾਰੀ ''ਤੇ ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ

ਚੰਡੀਗੜ੍ਹ (ਵੈੱਬ ਡੈਸਕ): ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ 'ਡਰਾਮਾ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ DM ਡਾ. ਗਗਨਦੀਪ ਰੰਧਾਵਾ ਤੇ ਲਾਲਜੀਤ ਭੁੱਲਰ ਵਾਲੇ ਮਾਮਲੇ ਤੋਂ ਧਿਆਨ ਭਟਕਾਉਣ ਲਈ 'ਫਿਕਸ ਮੈਚ' ਤਹਿਤ ਕੀਤਾ ਗਿਆ ਹੈ। 

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ ਕਿ ਭਗਵੰਤ ਮਾਨ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਧਿਆਨ ਭਟਕਾਊ ਮੁਹਿੰਮ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਠਾਣਮਾਜਰਾ ਨੂੰ ਆਪ ਹੀ ਭਜਾਇਆ ਗਿਆ ਤੇ ਹੁਣ ਮੈਚ ਫ਼ਿਕਸ ਕਰ ਕੇ ਵਾਪਸ ਬੁਲਾ ਲਿਆ ਗਿਆ ਹੈ। ਪਹਿਲਾਂ ਪਠਾਣਮਾਜਰਾ ਨੂੰ ਸਾਰੀਆਂ ਸ਼ਕਤੀਆਂ ਦੇ ਕੇ ਸ਼ਕਤੀਮਾਨ ਬਣਾ ਦਿੱਤਾ ਜਾਂਦਾ ਹੈ ਤੇ ਇਸ ਮਾਮਲੇ ਦੀ ਦਿੱਲੀ ਵਾਲਿਆਂ ਨਾਲ ਡੀਲ ਹੋਣ ਮਗਰੋਂ ਗਾਇਬ ਕਰ ਦਿੱਤਾ ਜਾਂਦਾ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਨੂੰ ਪੰਜਾਬ ਵਿਚ ਕੋਈ ਮੁੱਦਾ ਨਹੀਂ ਮਿਲ ਰਿਹਾ ਸੀ ਤੇ ਸਾਰੇ ਪੰਜਾਬੀ ਭਾਈਚਾਰੇ ਵਿਚ ਕਿਰਕਿਰੀ ਹੋ ਰਹੀ ਸੀ ਤਾਂ ਫੁੱਫੜ ਜੀ (ਹਰਮੀਤ ਸਿੰਘ ਪਠਾਣਮਾਜਰਾ) ਨੂੰ ਸਰਕਾਰ ਨੂੰ ਆਕਸੀਜਨ ਦੇਣ ਲਈ ਗ੍ਰਿਫ਼ਤਾਰੀ ਦਾ ਰੌਲ਼ਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। 

ਅਕਾਲੀ ਆਗੂ ਨੇ ਕਿਹਾ ਕਿ ਡਾ. ਗਗਨਦੀਪ ਰੰਧਾਵਾ ਮਾਮਲੇ ਵਿਚ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਕਿਰਕਿਰੀ ਤੋਂ ਧਿਆਨ ਹਟਾਉਣ ਲਈ 'ਫੁੱਫੜ' ਨੂੰ ਮੈਚ ਫਿਕਸ ਕਰ ਕੇ ਗ੍ਰਿਫ਼ਤਾਰ ਕਰਵਾਇਆ ਗਿਆ ਹੈ। ਮਜੀਠੀਆ ਨੇ ਪਟਿਆਲਾ ਵਿਚ ਤਾਇਨਾਤ 'ਸ਼ਰਮਾ ਜੀ' ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਬਾਰੇ ਤਾਂ ਸਭ ਨੂੰ ਹੀ ਪਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਡਰਾਮੇਬਾਜ਼ ਪਾਰਟੀ ਤੋਂ ਹੋਰ ਕੀ ਉਮੀਦ ਕਰ ਸਕਦਾ ਹੈ?
 


author

Anmol Tagra

Content Editor

Related News