ਬਹਿਬਲ ਕਲਾਂ ਗੋਲੀਕਾਂਡ : ਮਜੀਠੀਆ ਸਾਹਮਣੇ ਮ੍ਰਿਤਕ ਸੁਰਜੀਤ ਦੀ ਪਤਨੀ ਨੇ ਦਿੱਤੀ ਵੱਡੀ ਧਮਕੀ

03/04/2020 1:37:04 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਪ੍ਰੈੱਸ ਗੈਲਰੀ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ 'ਚ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਵੀ ਸ਼ਾਮਲ ਹੋਈ। ਜਿੱਥੇ ਮਜੀਠੀਆ ਵਲੋਂ ਮ੍ਰਿਤਕ ਸੁਰਜੀਤ ਸਿੰਘ ਦੇ ਮਾਮਲੇ 'ਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ, ਉੱਥੇ ਹੀ ਮ੍ਰਿਤਕ ਦੀ ਪਤਨੀ ਨੇ ਮਜੀਠੀਆ ਸਾਹਮਣੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਧਮਕੀ ਵੀ ਦਿੱਤੀ ਗਈ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਜੇਕਰ ਉਸ ਦੇ ਪਰਿਵਾਰ ਦੇ ਕਿਸੇ ਜੀਅ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਲਈ ਉਕਤ ਦੋਵੇਂ ਆਗੂ ਜ਼ਿੰਮੇਵਾਰ ਹੋਣਗੇ। ਮ੍ਰਿਤਕ ਦੀ ਪਤਨੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਸ ਨੂੰ ਪੈਸਾ, ਨੌਕਰੀ ਨਹੀਂ ਚਾਹੀਦੀ, ਸਗੋਂ ਸਰਕਾਰ ਕੋਲੋਂ ਇਨਸਾਫ ਚਾਹੀਦਾ ਹੈ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਕਿੱਕੀ ਢਿੱਲੋਂ ਦੀ ਕੋਠੀ ਅੱਗੇ ਜਾ ਕੇ ਖੁਦ ਨੂੰ ਅੱਗ ਲਾ ਲਵੇਗੀ।

PunjabKesari
ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਸੁਰਜੀਤ ਸਿੰਘ ਦੀ ਮੌਤ
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਸੁਰਜੀਤ ਸਿੰਘ ਦੀ ਮੌਤ ਦਾ ਕਾਰਨ ਸਿਆਸੀ ਦਬਾਅ ਦੱਸਿਆ ਸੀ। ਸੁਰਜੀਤ ਸਿੰਘ ਦੀ ਪਤਨੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਸੀ ਕਿ ਸੁਰਜੀਤ ਸਿੰਘ 'ਤੇ ਦਬਾਅ ਪਾਇਆ ਜਾ ਰਿਹਾ ਹੈ ਅਤੇ ਉਸ ਦੀ ਜਾਨ ਨੂੰ ਖਤਰਾ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਸੀ।


Babita

Content Editor

Related News