ਪੰਜਾਬ ''ਚ ED ਦੀ ਛਾਪੇਮਾਰੀ ''ਤੇ ਸਿਆਸੀ ਘਮਾਸਾਨ, ਮਜੀਠੀਆ ਨੇ CM ਚੰਨੀ ਨੂੰ ਲਿਆ ਨਿਸ਼ਾਨੇ ''ਤੇ

Saturday, Jan 22, 2022 - 12:41 PM (IST)

ਚੰਡੀਗੜ੍ਹ : ਪੰਜਾਬ 'ਚ ਬੀਤੇ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਇਸ ਬਾਰੇ ਵੱਡੇ ਖ਼ੁਲਾਸੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਹੈ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਕੋਲੋਂ ਈ. ਡੀ. ਨੇ ਕਰੀਬ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਅੱਤਵਾਦੀ ਵਾਰਦਾਤ ਦੀ ਸਾਜ਼ਿਸ਼ ਨਾਕਾਮ, ਗਣਤੰਤਰ ਦਿਹਾੜੇ ਮੌਕੇ ਸੀ ਹਮਲੇ ਦੀ ਤਿਆਰੀ

ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਦੱਸੇ ਕਿ ਉਹ ਹਨੀ 'ਤੇ ਇੰਨੀ ਮਿਹਰਬਾਨੀ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਭ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਫੈਲਾਇਆ ਹੈ। ਮਜੀਠੀਆ ਨੇ ਇਸ ਮੌਕੇ ਕਈ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ 'ਚ ਹਰ ਸਰਕਾਰੀ ਪ੍ਰੋਗਰਾਮ 'ਚ ਮੁੱਖ ਮੰਤਰੀ ਚੰਨੀ ਅਤੇ ਹੋਰ ਵੱਡੇ ਮੰਤਰੀਆਂ ਨਾਲ ਭੁਪਿੰਦਰ ਸਿੰਘ ਹਨੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ 'ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਈ. ਡੀ. ਦੀ ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ ਹੋਏ ਹਨ।

ਇਹ ਵੀ ਪੜ੍ਹੋ : ਹਥਿਆਰਾਂ ਦੀ ਸੇਲ ਤੋਂ ਲੈ ਕੇ ਲਾਊਡ ਸਪੀਕਰ ਦੀ NOC ਪੁਲਸ ਨਹੀਂ, ਡੀ. ਸੀ. ਦਫਤਰ ਵੱਲੋਂ ਦੇਣ ਦੇ ਹੁਕਮ

ਮਜੀਠੀਆ ਨੇ ਕਿਹਾ ਕਿ ਸਾਰੇ ਐੱਸ. ਐੱਸ. ਪੀ. ਅਤੇ ਡੀ. ਸੀ. ਵੀ ਚੰਨੀ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰਦੇ ਹਨ। ਮਜੀਠੀਆ ਨੇ ਕਿਹਾ ਕਿ ਭੁਪਿੰਦਰ ਸਿੰਘ ਹਨੀ ਮੁੱਖ ਮੰਤਰੀ ਚੰਨੀ ਦੇ ਬੇਹੱਦ ਕਰੀਬ ਹੈ। ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਹਨੀ ਮੁੱਖ ਮੰਤਰੀ ਦੀਆਂ ਸ਼ਕਤੀਆਂ ਦਾ ਇਸਤੇਮਾਲ ਕਰ ਰਿਹਾ ਹੈ, ਜਦੋਂ ਕਿ ਉਸ ਦਾ ਕੋਈ ਵੀ ਰੁਤਬਾ ਨਹੀਂ ਹੈ।

ਇਹ ਵੀ ਪੜ੍ਹੋ : ਖੂਬ ਪੜ੍ਹੇ-ਲਿਖੇ ਹਨ ਪੰਜਾਬ ਦੇ ਪ੍ਰਧਾਨ, ਜਾਣੋ ਵੱਡੇ ਆਗੂਆਂ ਦੀ ਵਿੱਦਿਅਕ ਯੋਗਤਾ (ਤਸਵੀਰਾਂ)

ਮਜੀਠੀਆ ਨੇ ਕਿਹਾ ਕਿ ਭੁਪਿੰਦਰ ਸਿੰਘ ਨੂੰ ਸਰਕਾਰੀ ਸੁਰੱਖਿਆ ਮਿਲੀ ਹੋਈ ਹੈ। ਮਜੀਠੀਆ ਨੇ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਂਝ ਤਾਂ ਨਵਜੋਤ ਸਿੱਧੂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇੰਨੇ ਵੱਡੇ-ਵੱਡੇ ਭਾਸ਼ਣ ਦਿੰਦੇ ਹਨ ਅਤੇ ਹੁਣ ਉਨ੍ਹਾਂ ਨੇ ਕਿਉਂ ਚੁੱਪੀ ਸਾਧੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News