ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਕੱਸਿਆ ਤੰਜ, ਕਿਹਾ ‘CM ਦਾ ਚਿਹਰਾ ਬਦਲਿਆ, ਆਦਤਾਂ ਉਹੀਂ ਨੇ’

11/25/2021 4:44:13 PM

ਅੰਮ੍ਰਿਤਸਰ (ਛੀਨਾ) - ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਸਰਕਾਰ ਨੇ ਕਈ ਤੰਜ ਕੱਸੇ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪੰਜਾਬ ਸਰਕਾਰ ਨੇ ਲੋਕਾਂ ਨੂੰ ਨਾ ਕੋਈ ਸਹੂਲਤ ਦਿੱਤੀ ਅਤੇ ਨਾ ਹੀ ਕੋਈ ਮਦਦ ਕੀਤੀ। ਲੋਕਾਂ ਦੀ ਮਦਦ ਕਰਨ ਦੀ ਥਾਂ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ। ਪੰਜਾਬ ਸਰਕਾਰ ਨੇ ਆਪਣੇ 5 ਸਾਲ ’ਚ ਕੁਝ ਨਹੀਂ ਕੀਤਾ। ਨਾ ਲੋਕਾਂ ਨੂੰ ਨੌਕਰੀਆਂ ਦਿੱਤੀਆਂ, ਨਾ ਸਹੂਲਤਾਵਾਂ ਦਿੱਤੀਆਂ। ਮੁੱਖ ਮੰਤਰੀ ਚੰਨੀ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’

ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਉਸ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ, ਜੋ ਉਸ ਨੇ ਅਜੇ ਤੱਕ ਲਾਗੂ ਨਹੀਂ ਕੀਤਾ। ਪੰਜਾਬ ਸਰਕਾਰ ਨੇ ਕਿਸੇ ਚੀਜ਼ ਦਾ ਕੋਈ ਵਿਕਾਸ ਨਹੀਂ ਕਰਵਾਇਆ। ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਕੁਝ ਨਹੀਂ ਹੋਣਾ ਆਦਤਾਂ ਕਾਂਗਰਸੀਆਂ ਦੀਆਂ ਉਹੀ ਹਨ। ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚੰਨੀ ਸਰਕਾਰ ’ਚ ਕੋਈ ਫਰਕ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਨ, ਉਦੋਂ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਦੇ ਤੌਰ ’ਤੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਉਰਫ ਐਲਾਨਜੀਤ ਚੰਨੀ ਨੇ ਕੁਫਰ ਤੋਲਣ ਵਾਲੀ ਪੂਰੀ ਕਿੱਲੀ ਨੱਪ ਕੇ ਰੱਖੀ ਹੋਈ ਹੈ, ਜਿਸ ਦਾ ਝੂਠ ਅਗਾਮੀ ਚੋਣਾਂ ’ਚ ਬਾਕੀ ਕਾਂਗਰਸੀਆਂ ਨੂੰ ਵੀ ਲੈ ਡੁੱਬੇਗਾ। ਪੰਜਾਬ ’ਚ ਚੰਨੀ ਚੰਦ ਦਿਨਾਂ ਦੇ ਮੁੱਖ ਮੰਤਰੀ ਰਹਿ ਗਏ ਹਨ। ਮਜੀਠੀਆ ਨੇ ਕਿਹਾ ਕਿ ਚੰਨੀ ਐਲਾਨ ਅਗਲੇ ਕਈ ਸਾਲਾਂ ਵਾਸਤੇ ਕਰੀ ਜਾ ਰਹੇ ਹਨ, ਜਿਸ ਦੇ ਫੋਕੇ ਐਲਾਨਾਂ ਦੀ ਹਵਾ ਠੋਕੋਤਾਲੀ ਹੀ ਖਜ਼ਾਨਾ ਖਾਲੀ ਹੋਣ ਦੀਆਂ ਦੁਹਾਈਆਂ ਦੇ ਕੇ ਕੱਢੀ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਭਾਰਤ ’ਚ ਪਾਬੰਦੀਸ਼ੁਦਾ ‘ਸਿੱਖਸ ਫਾਰ ਜਸਟਿਸ’ ਜਿਸ ਨੂੰ ਆਈ.ਐੱਸ.ਆਈ.ਫੰਡਿਗ ਕਰ ਰਹੀ ਹੈ, ਦੇ ਇਕ ਅਹੁੱਦੇਦਾਰ ਦੇ ਨੇੜਲੇ ਵਿਅਕਤੀ ਨੂੰ ਕਾਂਗਰਸ ਸਰਕਾਰ ਨੇ ਚੇਅਰਮੈਨ ਬਣਾ ਕੇ ਸਾਬਤ ਕਰ ਦਿਤਾ ਹੈ ਕਿ ਉਹ ਦੇਸ਼ ਨੂੰ ਤੋੜਨ ਵਾਲਿਆ ਹੱਥ ਤਾਕਤ ਸੋਂਪ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਦੱਖਣੀ ਤੋਂ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਤੇ ਉਸ ਦੇ ਗੁੰਡਿਆਂ ਨੇ ਹਲਕੇ ’ਚ ਗਦਰ ਪਾਇਆ ਹੋਇਆ ਹੈ ਜਿੰਨਾ ਦੀਆਂ ਜ਼ਿਆਦਤੀਆਂ ਤੋਂ ਲੋਕਾਂ ਨੂੰ ਜਲਦ ਨਿਜ਼ਾਤ ਦਿਵਾਈ ਜਾਵੇਗੀ। ਇਸ ਮੌਕੇ ਦਰਸ਼ਨ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਅਗਾਮੀ ਚੋਣਾਂ ’ਚ ਤਲਬੀਰ ਸਿੰਘ ਗਿੱਲ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ ਤੇ ਵਿਧਾਇਕ ਬੁਲਾਰੀਆ ਦੀ ਜ਼ਮਾਨਤ ਜਬਤ ਕਰਾਵਾਂਗੇ। ਇਸ ਸਮੇਂ ਗੁਰਪ੍ਰਤਾਪ ਸਿੰਘ ਟਿੱਕਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਅਵਤਾਰ ਸਿੰਘ ਟਰੱਕਾਂ ਵਾਲੇ, ਨਰਿੰਦਰ ਸਿੰਘ ਬਿੱਟੂ ਐਮ.ਆਰ. ਆਦਿ ਸਖਸ਼ੀਅਤਾਂ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਖਹਿਰਾ ਨੇ ਚੁੱਕੇ ਸਵਾਲ, ਕਿਹਾ ‘7 ਸਾਲ ’ਚ BJP ਦੇ ਕਿਸੇ ਆਗੂ ’ਤੇ ED, CBI, Income Tax ਨੇ ਨਹੀਂ ਕੀਤੀ ਕੋਈ ਜਾਂਚ’

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 


rajwinder kaur

Content Editor

Related News