ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ ਤੋਂ ਵੱਡਾ ਐਕਸ਼ਨ
Wednesday, Jun 25, 2025 - 10:55 AM (IST)

ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ 'ਤੇ ਛਾਪੇਮਾਰੀ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਤੇ ਵਿਜੀਲੈਂਸ ਵੱਲੋਂ ਸਭ ਤੋਂ ਵੱਡਾ ਜੁਆਇੰਟ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਹੀ ਬਿਕਰਮ ਮਜੀਠੀਆ ਦੇ ਘਰ ਸਮੇਤ ਆੰਮ੍ਰਿਤਸਰ ਵਿਚ ਕੁੱਲ 9 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿਚ 25 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਮਾਮਲਿਆਂ ਵਿਚ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਡਰੱਗ ਮਨੀ ਦੀ ਭਾਲ ਵਿਚ ਇਹ ਰੇਡ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8