ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੇ ਦਾਅਵੇ 'ਤੇ ਪੰਜਾਬ ਪੁਲਸ ਦਾ ਵੱਡਾ ਬਿਆਨ
Wednesday, Apr 02, 2025 - 05:57 PM (IST)

ਚੰਡੀਗੜ੍ਹ : ਪੰਜਾਬ ਪੁਲਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ ਕੀਤੀ ਗਈ ਸੀ। ਬੁਲਾਰੇ ਨੇ ਕਿਹਾ ਕਿ ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਹੰਸ ਰਾਜ ਹੰਸ ਨੂੰ ਵੱਡਾ ਸਦਮਾ, ਪਤਨੀ ਦਾ ਦੇਹਾਂਤ
ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਅਜੇ ਵੀ ਲੋੜੀਂਦੀ ਸੁਰੱਖਿਆ ਉਪਲੱਬਧ ਹੈ, ਜਿਸ ਵਿਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਇਸ ਦੌਰਾਨ ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ 10 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਗਾਈਆਂ ਗਈਆਂ ਸਖ਼ਤ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e