ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

Wednesday, Feb 04, 2026 - 04:26 PM (IST)

ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਬਿਕਰਮ ਮਜੀਠੀਆ ਇਸ ਵੇਲੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚ ਹਨ ਤੇ ਐਡਵੋਕੇਟ ਧਾਮੀ ਅੱਜ ਉਚੇਚੇ ਤੌਰ 'ਤੇ ਇਸ ਮੁਲਾਕਾਤ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ MLA ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ ਕੀਤੀ। 

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਪਿਛਲੇ ਲੱਗਭਗ 7 ਮਹੀਨਿਆਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਸਨ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਕੱਲ੍ਹ ਜੇਲ੍ਹ ਤੋਂ ਰਿਹਾਅ ਹੋਏ ਸਨ। ਜੇਲ੍ਹ ਤੋਂ ਰਿਹਾਈ ਤੋਂ ਬਾਅਦ ਬਿਕਰਮ ਮਜੀਠੀਆ ਸਭ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਨਤਮਸਤਕ ਹੋਏ ਤੇ ਫ਼ਿਰ ਆਪਣੇ ਘਰ ਪਹੁੰਚੇ ਸਨ। 


author

Anmol Tagra

Content Editor

Related News