ਬਿਕਰਮ ਮਜੀਠੀਆ ਦੇ ਨਜ਼ਦੀਕੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
Wednesday, Jan 01, 2020 - 11:41 PM (IST)
ਅੰਮ੍ਰਿਤਸਰ (ਸੁਮਿਤ ਖੰਨਾ)- ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਉਮਰਪੁਰਾ ਦੇ ਅਕਾਲੀ ਦਲ ਦੇ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਹਲਕੇ ਵਿਚ ਬਾਬਾ ਗੁਰਦੀਪ ਸਿੰਘ ਸਭ ਤੋਂ ਨਜ਼ਦੀਕੀ ਸਨ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਬਾਬਾ ਗੁਰਦੀਪ ਸਿੰਘ ਜੋ ਕਿ ਗੁਰਦੁਆਰਾ ਸਾਹਿਬ ਤੋਂ ਘਰ ਪਰਤ ਰਹੇ ਸਨ, ਨੂੰ ਹਮਲਾਵਰਾਂ ਨੇ 5 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।