ਵੱਡੀ ਖ਼ਬਰ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕੇਸ ਦੀ ਜਾਂਚ ਕਰ ਰਹੀ ‘ਸਿਟ’ ਦਾ ਮੁਖੀ ਬਦਲਿਆ

Sunday, May 21, 2023 - 06:39 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗ ਕੇਸ ਦੀ ਜਾਂਚ ਕਰ ਟੀਮ ਦੀ ਅਗਵਾਈ ਹੁਣ ਨਵੇਂ ਮੁਖੀ ਦੇ ਹਵਾਲੇ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿਚ ਜਾਂਚ ਕਰ ਰਹੀ ਟੀਮ ਦੇ ਮੁਖੀ ਨੂੰ ਬਦਲ ਦਿੱਤਾ ਹੈ ਜਦਕਿ ਬਾਕੀ ਟੀਮ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਪੁਲਸ ਸਟੇਸ਼ਨ ਸਟੇਟ ਕ੍ਰਾਈਮ ਵਿਚ ਕੇਸ ਦਰਜ ਕੀਤਾ ਗਿਆ ਸੀ। ਮਈ ਤੇ ਅਗਸਤ 2022 ਦੇ ਦਫਤਰ ਆਰਡਰ ਦੇ ਆਧਾਰ ’ਤੇ ਹੁਣ ਮਾਮਲੇ ਦੀ ਜਾਂਚ ਲਈ ਬਣਾਈ ਗਈ ਟੀਮ ਦੀ ਅਗਵਾਈ ਪਟਿਆਲਾ ਆਈ. ਜੀ. ਰੇਂਜ ਮੁਖਵਿੰਦਰ ਸਿੰਘ ਛੀਨਾ ਦੇ ਹਵਾਲੇ ਕੀਤੀ ਗਈ ਹੈ। ਪੰਜਾਬ ਡੀ. ਜੀ. ਪੀ. ਨੇ ਇਸ ਨੂੰ ਲੈ ਕੇ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਸੂਬੇ ਦੀਆਂ ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ

ਮਜੀਠੀਆ ’ਤੇ ਲੱਗੇ ਸਨ ਗੰਭੀਰ ਦੋਸ਼

ਬਿਕਰਮ ਸਿੰਘ ਮਜੀਠੀਆ ’ਤੇ ਡਰੱਗ ਕੇਸ ਵਿਚ ਗੰਭੀਰ ਦੋਸ਼ ਲਗਾਏ ਗਏ ਹਨ। ਦੋਸ਼ ਹੈ ਕਿ ਕੈਨੇਡਾ ਵਿਚ ਰਹਿਣ ਵਾਲੇ ਡਰੱਗ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿਚ ਹੀ ਠਹਿਰਦਾ ਸੀ। ਇਥੋਂ ਤਕ ਕਿ ਮਜੀਠੀਆ ਨੇ ਉਸ ਨੂੰ ਗੱਡੀ ਵੀ ਦਿੱਤੀ ਸੀ। 

ਇਹ ਵੀ ਪੜ੍ਹੋ : ਆਯੁਸ਼ਮਾਨ ਕਾਰਡ ਬਣਵਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੋਂ ਲੱਗਣਗੇ ਕੈਂਪ

ਅਗਸਤ 2022 ਵਿਚ ਮਿਲੀ ਸੀ ਜ਼ਮਾਨਤ

ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਲੰਬਾ ਸਮਾਂ ਜੇਲ੍ਹ ਵੀ ਕੱਟ ਚੁੱਕੇ ਹਨ। 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਈਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਚੋਣ ਲੜਨ ਦੌਰਾਨ ਜ਼ਮਾਨਤ ਮਿਲ ਗਈ ਸੀ। ਵੋਟਿੰਗ ਤੋਂ ਬਾਅਦ ਉਨ੍ਹਾਂ ਨੂੰ ਦੋਬਾਰਾ ਸਰੰਡਰ ਕਰਨਾ ਪਿਆ ਸੀ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਵੀ ਉਹ ਲਗਭਗ 6 ਮਹੀਨੇ ਜੇਲ੍ਹ ਵਿਚ ਰਹੇ ਸਨ ਅਤੇ ਅਗਸਤ 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ। 

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਾਲੋ ਕਰਨ ਵਾਲੇ 3 ਨੌਜਵਾਨ ਅਸਲੇ ਸਮੇਤ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News