ਅਕਾਲੀ ਦਲ ਵਿਚ ਹੋਈ ਬਗਾਵਤ ਨੂੰ ਲੈ ਕੇ ਬੋਲੇ ਬਿਕਰਮ ਮਜੀਠੀਆ, ਦਿੱਤਾ ਵੱਡਾ ਬਿਆਨ

Thursday, Jul 04, 2024 - 08:01 PM (IST)

ਅੰਮ੍ਰਿਤਸਰ : ਅਕਾਲੀ ਦਲ ਵਿਚ ਹੋਈ ਬਗਾਵਤ ਅਤੇ ਪਾਰਟੀ ਦੀਆਂ ਮੀਟਿੰਗਾਂ ਵਿਚੋਂ ਗੈਰ ਹਾਜ਼ਰੀ ਨੂੰ ਲੈ ਕੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮਜੀਠੀਆ ਨੇ ਆਖਿਆ ਹੈ ਕਿ ਉਹ ਮੌਕਾਪ੍ਰਸਤ ਜਾਂ ਦਲਬਦਲੂ ਲੀਡਰਾਂ ਵਿਚੋਂ ਨਹੀਂ ਹਨ ਸਗੋਂ ਪਾਰਟੀ ਦੇ ਵਫ਼ਾਦਾਰ ਵਰਕਰ ਹਨ। ਉਨ੍ਹਾਂ ਕਿਹਾ ਕਿ ਡਰਾਮੇਬਾਜ਼ੀ ਛੱਡ ਕੇ ਸਾਰਿਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਜਿਵੇਂ ਹੋਰ ਸੂਬਿਆਂ ਦੀਆਂ ਖੇਤਰੀ ਪਾਰਟੀਆਂ ਤਗੜੀਆਂ ਹੋ ਰਹੀਆਂ, ਉਸੇ ਤਰ੍ਹਾਂ ਸਾਨੂੰ ਵੀ ਪਾਰਟੀ ਲਈ ਕੰਮ ਕਰਨਾ ਪਵੇਗਾ। ਪਾਰਟੀ ਨੂੰ ਤਗੜਾ ਕਰਨ ਲਈ ਇਕੱਠੇ ਹੋਣਾ ਪਵੇਗਾ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਅਕਾਲੀ ਦਲ ਵਿਚ ਦੋ ਧੜਿਆਂ ਸੰਬੰਧੀ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਦੋ ਧੜੇ ਨਹੀਂ ਹਨ, 80-90 ਫੀਸਦੀ ਅਕਾਲੀ ਦਲ ਇਕੱਠਾ ਹੈ। ਜਿਹੜੇ ਵਿਰੋਧ ਕਰ ਰਹੇ ਉਹ ਵੀ ਸਾਡੇ ਹੀ ਹਨ, ਅਸੀਂ ਇਕੱਠਿਆਂ ਕੰਮ ਕੀਤਾ ਹੈ। ਮੇਰੀ ਉਨ੍ਹਾਂ ਨੂੰ ਵੀ ਅਪੀਲ ਹੈ ਕਿ ਵਿਰੋਧੀਆਂ ਦੀ ਸਾਜ਼ਿਸ਼ਾਂ ਦਾ ਹਿੱਸਾ ਨਾ ਬਣੋ, ਇਕੱਠੇ ਹੋਈਏ ਅਤੇ ਪਾਰਟੀ ਨੂੰ ਤਗੜਾ ਕਰਨ ਲਈ ਕੰਮ ਕਰੀਏ। ਇਸ ਦੇ ਨਾਲ ਹੀ ਕਿਸਾਨੀ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੁੱਝ ਪਾਰਟੀਆਂ ਕੋਝੀਆਂ ਚਾਲਾਂ ਚੱਲ ਕੇ ਲੋਕਾਂ ਨੇ ਇਨ੍ਹਾਂ ਪਾਰੀਟਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇੰਨ੍ਹਾਂ ਸ਼ਰਤਾਂ 'ਤੇ ਮਿਲੀ ਪੈਰੋਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News