ਬਿਕਰਮ ਮਜੀਠੀਆ ਨੂੰ SIT ਨੇ ਮੁੜ ਕੀਤਾ ਤਲਬ, ਬਹੁ-ਕਰੋੜੀ ਡਰੱਗ ਮਾਮਲੇ ''ਚ ਹੋਵੇਗੀ ਪੁੱਛਗਿੱਛ (ਵੀਡੀਓ)
Sunday, Jun 09, 2024 - 07:07 PM (IST)
ਪਟਿਆਲਾ : ਬਹੁ-ਕਰੋੜੀ ਡਰੱਗ ਮਾਮਲੇ 'ਚ ਇਕ ਵਾਰ ਫਿਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐੱਸ. ਆਈ. ਟੀ. ਵਲੋਂ ਤਲਬ ਕੀਤਾ ਗਿਆ ਹੈ। ਐੱਸ. ਆਈ. ਟੀ. ਵਲੋਂ ਮਜੀਠੀਆ ਨੂੰ 18 ਜੂਨ ਨੂੰ ਪਟਿਆਲਾ ਵਿਖੇ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਕੁੜੀ ਵੱਢਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮ੍ਰਿਤਕਾ ਦਾ ਪਰਿਵਾਰ ਆਇਆ ਸਾਹਮਣੇ (ਵੀਡੀਓ)
ਜਿੱਥੇ ਉਨ੍ਹਾਂ ਕੋਲੋਂ ਉਕਤ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਕੀਤੀ ਜਾ ਰਹੀ ਹੈ ਪਰ ਲੋਕ ਸਭਾ ਚੋਣਾਂ ਕਾਰਨ ਇਹ ਮਾਮਲਾ ਠੰਡਾ ਪੈ ਗਿਆ ਸੀ ਅਤੇ ਅਪ੍ਰੈਲ-ਮਈ ਦੌਰਾਨ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਮੋਗਾ 'ਚ ਖ਼ੌਫ਼ਨਾਕ ਵਾਰਦਾਤ, ਕਲਯੁਗੀ ਪੁੱਤ ਨੇ ਮਾਂ 'ਤੇ ਪੈਟਰੋਲ ਪਾ ਕੇ ਲਾਈ ਅੱਗ
ਹੁਣ ਜਿਵੇਂ ਹੀ ਚੋਣਾਂ ਖ਼ਤਮ ਹੋਈਆਂ ਤਾਂ ਜਾਂਚ ਨੇ ਫਿਰ ਤੇਜ਼ੀ ਫੜ੍ਹ ਲਈ ਹੈ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਪੁਲਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ 3 ਸਾਲ ਪਹਿਲਾਂ 20 ਦਸੰਬਰ, 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ ਸੀ।
ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8