ਜਾਣੋ ਕੀ ਹੈ ਉਹ ਮਾਮਲਾ ਜਿਸ ’ਚ ਬਿਕਰਮ ਮਜੀਠੀਆ ਨੂੰ ਜਾਰੀ ਹੋਏ ਸੰਮਨ

Tuesday, Dec 12, 2023 - 05:11 PM (IST)

ਜਾਣੋ ਕੀ ਹੈ ਉਹ ਮਾਮਲਾ ਜਿਸ ’ਚ ਬਿਕਰਮ ਮਜੀਠੀਆ ਨੂੰ ਜਾਰੀ ਹੋਏ ਸੰਮਨ

ਚੰਡੀਗੜ੍ਹ : ਡਰੱਗ ਕੇਸ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਸ ਕੇਸ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ 18 ਦਸੰਬਰ ਨੂੰ ਮੁੜ ਪੁੱਛਗਿੱਛ ਲਈ ਸੱਦਿਆ ਹੈ। ਟੀਮ ਵੱਲੋਂ ਕਮਿਸ਼ਨਰ ਆਫ਼ ਪੁਲਸ ਅੰਮ੍ਰਿਤਸਰ ਰਾਹੀਂ ਮਜੀਠੀਆ ਦੇ ਨਿਵਾਸ 43-ਗ੍ਰੀਨ ਐਵਿਨਊ ਅੰਮ੍ਰਿਤਸਰ ਨੂੰ ਨੋਟ ਕਰਵਾਉਣ ਲਈ ਕਿਹਾ ਗਿਆ ਹੈ ਕਿ ਉਹ 18 ਦਸੰਬਰ ਨੂੰ ਸਵੇਰੇ 11 ਵਜੇ ਐੱਸ. ਆਈ. ਟੀ. ਦੇ ਚੇਅਰਮੈਨ ਦੇ ਦਫ਼ਤਰ ਵਿਖੇ ਹਾਜ਼ਰ ਹੋਣ। ਐੱਸ. ਆਈ. ਟੀ. ਦੇ ਚੇਅਰਮੈਨ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਹਨ। ਜਾਣਕਾਰੀ ਮੁਤਾਬਕ ਐੱਸ. ਆਈ. ਟੀ. ਕੁਝ ਨਵੇਂ ਸਬੂਤਾਂ ਨੂੰ ਰਿਕਾਰਡ ’ਤੇ ਲੈ ਕੇ ਆਈ ਹੈ। ਉਸ ਆਧਾਰ ’ਤੇ ਹੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਤੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜੇ ਨਵੇਂ ਸਬੂਤ ਹਨ ਅਤੇ ਐੱਸ. ਆਈ. ਟੀ. ਬਿਕਰਮ ਸਿੰਘ ਮਜੀਠੀਆ ਤੋਂ ਕਿਹੜੇ ਸਵਾਲਾਂ ’ਤੇ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, 13 ਪਿਸਤੌਲਾਂ ਤੇ ਕਰੋੜਾਂ ਦੀ ਹੈਰੋਇਨ ਸਣੇ 5 ਗ੍ਰਿਫ਼ਤਾਰ

ਕੀ ਹੈ ਪੂਰਾ ਮਾਮਲਾ

20 ਦਸੰਬਰ 2021 ਨੂੰ ਪੁਲਸ ਸਟੇਸ਼ਨ ਸਟੇਟ ਕ੍ਰਾਈਮ ਬ੍ਰਾਂਚ ਵਿਚ ਨਸ਼ਾ ਤਸਕਰੀ ਦੇ ਦੋਸ਼ ਵਿਚ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਾਲ 2022 ’ਚ ਜਿਸ ਸਮੇਂ ਇਹ ਕੇਸ ਦਰਜ ਕੀਤਾ ਗਿਆ ਸੀ ਉਸ ਸਮੇਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ ਵਿਚ ਚੋਣਾਂ ਲੜਨ ਲਈ ਮਜੀਠੀਆ ਨੇ ਸੁਪਰੀਮ ਕੋਰਟ ’ਚੋਂ ਜ਼ਮਾਨਤ ਲਈ ਸੀ। ਚੋਣਾਂ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਸਰੰਡਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਸਤ 2022 ਵਿਚ ਜ਼ਮਾਨਤ ਮਿਲੀ ਸੀ। ਦੋਸ਼ ਹੈ ਕਿ ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦੇ ਸਨ। ਕੈਨੇਡਾ ਦਾ ਰਹਿਣ ਵਾਲਾ ਡਰੱਗ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਠਹਿਰਦਾ ਸੀ। ਮਜੀਠੀਆ ਵਲੋਂ ਸੱਤਾ ਨੂੰ ਗਨਮੈਨ ਅਤੇ ਗੱਡੀਆਂ ਵੀ ਦਿੱਤੀਆਂ ਗਈਆਂ ਸਨ। ਮਾਮਲੇ ਵਿਚ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਵਾਉਣ ਦਾ ਵੀ ਦੋਸ਼ੀ ਬਣਾਇਆ ਹੈ। ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦਾ ਆਖਣਾ ਹੈ ਕਿ ਕੁਝ ਨਵੇਂ ਸਬੂਤਾਂ ਨੂੰ ਰਿਕਾਰਡ ’ਤੇ ਲੈ ਕੇ ਆਈ ਹੈ। ਉਸ ਆਧਾਰ ’ਤੇ ਹੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਤੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ਦੇ ਇਤਿਹਾਸਕ ਕਾਲੀ ਦੇਵੀ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼, ਵੱਡੀ ਗਿਣਤੀ ’ਚ ਪੁਲਸ ਤਾਇਨਾਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News