ਟਕਸਾਲੀਆਂ 'ਤੇ ਬੋਲੇ ਮਜੀਠੀਆ, ਦਿੱਤਾ ਵੱਡਾ ਬਿਆਨ (ਵੀਡੀਓ)
Wednesday, Dec 19, 2018 - 07:16 PM (IST)
ਅੰਮ੍ਰਿਤਸਰ : ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਹੈ ਕਿ ਟਕਸਾਲੀ ਆਗੂ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ ਅਤੇ ਕਾਂਗਰਸ ਨੂੰ ਫਾਇਦਾ ਪਹੁੰਚਾਉਣ ਲਈ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦਾ ਸਭ ਤੋਂ ਵੱਧ ਵਿਕਾਸ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹੋਇਆ ਹੈ, ਇਸ ਦੇ ਉਲਟ ਕਾਂਗਰਸ ਨੂੰ ਸੱਤਾ ਵਿਚ ਆਇਆਂ ਲਗਭਗ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਬਾਵਜੂਦ ਇਸ ਦੇ ਕਾਂਗਰਸ ਵਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ।