ਬਿਕਰਮ ਮਜੀਠੀਆ ਨੇ ਕੀਤਾ ਟਵੀਟ, ਕਿਹਾ-ਕੱਲ੍ਹ CM ਚੰਨੀ ਦੇ ਕਰੋੜਾਂ ਰੁਪਏ ਦੇ ਘਪਲੇ ਦਾ ਹੋਵੇਗਾ ਪਰਦਾਫਾਸ਼
Friday, Jan 21, 2022 - 10:53 PM (IST)
ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ 22 ਜਨਵਰੀ ਨੂੰ ਦੁਪਹਿਰ 12 ਵਜੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫ਼ਾਸ਼ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ : CM ਚਿਹਰੇ ਤੋਂ ਲੈ ਕੇ ਕਾਂਗਰਸ ’ਚ ਕਲੇਸ਼ ’ਤੇ ਖੁੱਲ੍ਹ ਕੇ ਬੋਲੇ ਨਵਜੋਤ ਸਿੰਘ ਸਿੱਧੂ (ਵੀਡੀਓ)
ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ’ਚ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ 'ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਤੇ 10 ਕਰੋੜ ਰੁਪਏ ਬਰਾਮਦ ਹੋਏ ਸਨ। ਮੋਹਾਲੀ ਤੋਂ ਇਲਾਵਾ ਲੁਧਿਆਣਾ ਅਤੇ ਪੰਚਕੂਲਾ 'ਚ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਮੋਹਾਲੀ, ਪਠਾਨਕੋਟ ਤੇ ਲੁਧਿਆਣਾ 'ਚ ਦਰਜਨਾਂ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਨੇ ED ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚੰਨੀ ’ਤੇ ਚੁੱਕੇ ਵੱਡੇ ਸਵਾਲ