ਅੱਜ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਮਜੀਠੀਆ, ਸੁਪਰੀਮ ਕੋਰਟ ਤੋਂ ਮਿਲੀ ਹੈ ਜ਼ਮਾਨਤ

Tuesday, Feb 03, 2026 - 10:25 AM (IST)

ਅੱਜ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਮਜੀਠੀਆ, ਸੁਪਰੀਮ ਕੋਰਟ ਤੋਂ ਮਿਲੀ ਹੈ ਜ਼ਮਾਨਤ

ਨਾਭਾ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ 'ਚੋਂ ਬਾਹਰ ਆ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਸਵੇਰੇ 10.30 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਇਸ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵਲੋਂ ਸੋਮਵਾਰ ਸ਼ਾਮ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਗਈ ਸੀ। ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਬੀਤੇ ਦਿਨ ਜ਼ਮਾਨਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਹ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...

ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਇਲਜ਼ਾਮਾਂ ਤਹਿਤ ਕਾਰਵਾਈ ਕਰਦਿਆਂ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਸੰਬਰ 2025 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ! ਬੋਲੇ-ਫੋਨ 'ਤੇ ਕੀਤੀ ਗੱਲਬਾਤ (ਵੀਡੀਓ)

ਇਸ ਕਾਰਨ ਉਨ੍ਹਾਂ ਨੂੰ ਲਗਾਤਾਰ ਜੇਲ੍ਹ 'ਚ ਰਹਿਣਾ ਪਿਆ। ਹੁਣ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੇ ਅਕਾਲੀ ਦਲ ਦੇ ਖੇਮੇ 'ਚ ਖ਼ੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ। ਮਜੀਠੀਆ ਦੇ ਸਮਰਥਕਾਂ ਵਲੋਂ ਨਾਭਾ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਵਾਗਤ ਲਈ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News