ਮਜੀਠੀਆ ਵਲੋਂ ''ਬਜਟ ਸੈਸ਼ਨ'' ਦਾ ਸਮਾਂ ਵਧਾਉਣ ਦੀ ਮੰਗ

Monday, Feb 11, 2019 - 04:33 PM (IST)

ਮਜੀਠੀਆ ਵਲੋਂ ''ਬਜਟ ਸੈਸ਼ਨ'' ਦਾ ਸਮਾਂ ਵਧਾਉਣ ਦੀ ਮੰਗ

ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਸੋਮਵਾਰ ਨੂੰ ਅਕਾਲੀ ਦਲ ਦੇ ਇਕ ਵਫਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬਜਟ ਸੈਸ਼ਨ ਦਾ ਸਮਾਂ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਜਿਹੜਾ ਬਜਟ ਸੈਸ਼ਨ ਬੁਲਾਇਆ ਗਿਆ ਹੈ, ਉਸ 'ਚੋਂ ਛੁੱਟੀਆਂ ਕੱਢ ਦਿੱਤੀਆਂ ਜਾਣ ਤਾਂ ਬਹੁਤ ਘੱਟ ਦਿਨ ਬਜਟ ਸੈਸ਼ਨ ਚੱਲੇਗਾ। ਉਨ੍ਹਾਂ ਕਿਹਾ ਕਿ ਸ਼ਾਇਦ ਸਰਕਾਰ ਕੋਲ ਦਿਖਾਉਣ ਲਈ ਕੁਝ ਨਹੀਂ ਹੈ, ਇਸ ਲਈ ਸੈਸ਼ਨ ਦਾ ਸਮਾਂ ਘੱਟ ਰੱਖਿਆ ਹੈ। ਮਜੀਠੀਆ ਦਾ ਕਹਿਣਾ ਹੈ ਕਿ ਇਹ ਸੈਸ਼ਨ 3 ਹਫਤਿਆਂ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕੈਪਟਨ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਰਮਚਾਰੀਆਂ ਨੂੰ ਡੀ. ਏ. ਨਹੀਂ ਮਿਲ ਰਿਹਾ ਹੈ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਬਜਟ ਨੂੰ ਲੈ ਕੇ ਪਾਰਦਰਸ਼ੀ ਚਰਚਾ ਹੋਣੀ ਚਾਹੀਦੀ ਹੈ।
 


author

Babita

Content Editor

Related News