ਬਿਕਰਮ ਮਜੀਠੀਆ ਨੇ ਦਿੱਤੀ ਕਾਂਗਰਸ ਨੂੰ ਚਿਤਾਵਨੀ (ਵੀਡੀਓ)

09/27/2017 7:31:48 PM

ਅੰਮ੍ਰਿਤਸਰ (ਸੁਮਿਤ ਖੰਨਾ) : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਵਿੰਡਾ ਦੇਵੀ ਇਲਾਕੇ 'ਚ ਕਬਰਿਸਤਾਨ ਦੇ ਉੱਪਰ ਹੋ ਰਹੇ ਨਜਾਇਜ਼ ਕਬਜ਼ੇ ਨੂੰ ਲੈ ਕੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਮਜੀਠੀਆ ਨੇ ਵਿਵਾਦ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਆਪਣੇ ਵਰਕਰਾਂ ਨੂੰ ਸੰਬੋਧਨ ਵੀ ਕੀਤਾ।
ਮਜੀਠੀਆ ਨੇ ਦੋਸ਼ ਲਗਾਇਆ ਕਿ ਕਾਂਗਰਸ ਦੀ ਸਰਕਾਰ ਨੇ ਜਨਤਾ ਨਾਲ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ, ਉਹ ਤਾਂ ਕੀ ਪੂਰੇ ਕਰਨੇ ਸਨ, ਉਲਟਾ ਹੁਣ ਸਰਕਾਰ ਕਬਜ਼ੇ ਦੀ ਨੀਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਬਰਿਸਤਾਨ ਦੇ ਕਬਜ਼ਾ ਕਰਨ ਦੀ ਨੀਤੀ ਬੇਹੱਦ ਸ਼ਰਮਨਾਕ ਹੈ ਅਤੇ ਉਹ ਇਸ ਮਾਮਲੇ 'ਚ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ।


Related News