ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ

Monday, Nov 23, 2026 - 05:49 PM (IST)

ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ

ਮੋਹਾਲੀ (ਵੈੱਬ ਡੈਸਕ, ਜੱਸੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਅਰਜ਼ੀ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਨਜ਼ੂਰੀ ਕਰ ਲਈ ਹੈ। ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਮਨਜ਼ੂਰ ਕੀਤੀ ਗਈ ਅਰਜ਼ੀ ਦੇ ਨਾਲ ਹੀ, ਬਿਕਰਮ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਇਥੇ ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੀ ਅਰਜ਼ੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਵਿਦੇਸ਼ ਯਾਤਰਾ ਸਬੰਧੀ ਪੂਰੇ ਵੇਰਵੇ ਨਹੀਂ ਦਿੱਤੇ ਹਨ। ਇਸ ਮਗਰੋਂ ਅਦਾਲਤ ਨੇ ਅਗਲੀ ਸੁਣਵਾਈ ਲਈ 23 ਨਵੰਬਰ ਯਾਨੀ ਕਿ ਅੱਜ ਲਈ ਨਿਰਧਾਰਤ ਕੀਤੀ ਸੀ। ਅੱਜ ਸੁਣਵਾਈ ਤੋਂ ਬਾਅਦ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਮਜੀਠੀਆ ਨੂੰ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News