ਬੋਲੇ ਮਜੀਠੀਆ, ਸਿਆਸੀ ਰੰਜਿਸ਼ ਦੇ ਤਹਿਤ ਹੋਇਆ ਢਿੱਲਵਾਂ ਦਾ ਕਤਲ

Wednesday, Nov 20, 2019 - 06:49 PM (IST)

ਬੋਲੇ ਮਜੀਠੀਆ, ਸਿਆਸੀ ਰੰਜਿਸ਼ ਦੇ ਤਹਿਤ ਹੋਇਆ ਢਿੱਲਵਾਂ ਦਾ ਕਤਲ

ਬਟਾਲਾ (ਗੁਰਪ੍ਰੀਤ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਨੂੰ ਪਿੰਡ ਢਿੱਲਵਾਂ ਵਿਖੇ ਦੋ ਦਿਨ ਪਹਿਲਾਂ ਕਤਲ ਕੀਤੇ ਗਏ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਇਹ ਕਤਲ ਜ਼ਮੀਨੀ ਵਿਵਾਦ ਕਰਕੇ ਨਹੀਂ ਸਗੋਂ ਸਿਆਸੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ। ਮਜੀਠੀਆ ਨੇ ਕਿਹਾ ਕਿ ਪੁਲਸ ਨੇ ਬਿਆਨ ਵੀ ਪਰਿਵਾਰ ਦੇ ਮੁਤਾਬਕ ਨਹੀਂ ਦਰਜ ਕੀਤੇ ਹਨ। ਉਨ੍ਹਾਂ ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਵੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੁਲਸ ਜਲਦ ਤੋਂ ਜਲਦ ਪਰਿਵਾਰ ਨੂੰ ਇਨਸਾਫ ਦਿਵਾਏ। ਮਜੀਠੀਆ ਨੇ ਕਿਹਾ ਕਿ ਜੇਕਰ ਪਰਿਵਾਰ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਅਕਾਲੀ ਦਲ ਸੰਘਰਸ਼ ਵਿੱਢੇਗਾ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ ਲਈ ਉਨ੍ਹਾਂ ਨੂੰ ਅਦਾਲਤ ਵੀ ਜਾਣਾ ਪਿਆ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ। 

ਦੱਸਣਯੋਗ ਹੈ ਕਿ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦਾ ਸੋਮਵਾਰ ਰਾਤ ਪਿੰਡ ਢਿੱਲਵਾਂ ਵਿਖੇ ਉਸ ਵੇਲੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਰਾਤ ਦਾ ਖਾਣਾ ਖਾ ਕੇ ਘਰ ਦੇ ਬਾਹਰ ਸੈਰ ਕਰ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਪਹਿਲਾਂ ਤਾਂ ਢਿੱਲਵਾਂ ਨੂੰ ਗੋਲੀਆਂ ਮਾਰੀਆਂ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਵੀ ਕਈ ਵਾਰ ਕੀਤੇ, ਜਿਸ ਨਾਲ ਢਿੱਲਵਾਂ ਦੀ ਮੌਤ ਹੋ ਗਈ।


author

Gurminder Singh

Content Editor

Related News