Big Breaking : ਨਾਭਾ ਜੇਲ੍ਹ ''ਚੋਂ ਬਾਹਰ ਆਏ ਬਿਕਰਮ ਮਜੀਠੀਆ

Tuesday, Feb 03, 2026 - 02:21 PM (IST)

Big Breaking : ਨਾਭਾ ਜੇਲ੍ਹ ''ਚੋਂ ਬਾਹਰ ਆਏ ਬਿਕਰਮ ਮਜੀਠੀਆ

ਪਟਿਆਲਾ/ਨਾਭਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਣ ਤੋਂ ਬਾਅਦ ਅੱਜ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚੇ ਮਜੀਠੀਆ ਦੇ ਸਮਰਥਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਬਿਕਰਮ ਸਿੰਘ ਮਜੀਠੀਆ ਅੱਜ 11 ਵਜੇ ਦੇ ਕਰੀਬ ਜੇਲ੍ਹ ਤੋਂ ਬਾਹਰ ਆਏ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੇ ਇਹ ਮਾਮਲਾ ਕਥਿਤ ਤੌਰ ’ਤੇ 540 ਕਰੋੜ ਰੁਪਏ ਦੀ ਜਾਇਦਾਦ ਨਾਲ ਸਬੰਧਤ ਹੈ। ਸੁਪਰੀਮ ਕੋਰਟ ਦੇ ਬੈਂਚ ਨੇ 2 ਫਰਵਰੀ ਨੂੰ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਬਿਕਰਮ ਨੂੰ ਜੇਲ੍ਹ ਅੰਦਰ ਕਿਉਂ ਰੱਖਣਾ ਚਾਹੁੰਦੇ ਹੋ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਲੰਧਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਅਦਾਲਤ ਨੇ ਇਹ ਵੀ ਨੋਟਿਸ ਲਿਆ ਕਿ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿਚ ਹੈ। ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪਹਿਲਾਂ ਨੋਟਿਸ ਜਾਰੀ ਕੀਤਾ ਸੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਕਿਹਾ ਕਿ ਮਾਮਲੇ ਦੇ ਹਾਲਾਤ ਨੂੰ ਦੇਖਦੇ ਹੋਏ ਜ਼ਮਾਨਤ ਦਿੱਤੀ ਜਾ ਰਹੀ ਹੈ। ਅਦਾਲਤ ਨੇ ਖਾਸ ਤੌਰ ’ਤੇ ਇਸ ਗੱਲ ਨੂੰ ਧਿਆਨ ਵਿਚ ਰੱਖਿਆ ਕਿ ਮਜੀਠੀਆ ਨੂੰ ਐਨ. ਡੀ. ਪੀ. ਐੱਸ. ਮਾਮਲੇ ਵਿਚ ਸਾਲ 2022 ਵਿਚ ਜ਼ਮਾਨਤ ਮਿਲ ਚੁੱਕੀ ਹੈ, ਜਿਸ ਨੂੰ ਰੱਦ ਕਰਵਾਉਣ ਲਈ ਸੂਬਾ ਸਰਕਾਰ ਦੀ ਪਟੀਸ਼ਨ ਸੁਪਰੀਮ ਕੋਰਟ ਨੇ 2025 ਵਿਚ ਖਾਰਜ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਨਵਾਂ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News