‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ’ਚ ਫੇਲ : ਮਜੀਠੀਆ

Saturday, Feb 14, 2026 - 08:13 AM (IST)

‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ’ਚ ਫੇਲ : ਮਜੀਠੀਆ

ਅੰਮ੍ਰਿਤਸਰ (ਛੀਨਾ) - ਮਾਣਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਸਿਆਸਤ ’ਚ ਮੁੜ ਸਰਗਰਮ ਹੋ ਗਏ ਹਨ। ਇਸ ਦੌਰਾਨ ਉਹ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੇਲ ਮਿਲਾਪ ਕਰਦੇ ਹੋਏ ਕਈ ਮੀਟਿੰਗਾਂ ਵੀ ਕਰ ਰਹੇ ਹਨ। ਇਸੇ ਲੜੀ ਤਹਿਤ ਮਾਰਕੀਟ ਕਮੇਟੀ ਗਹਿਰੀ ਦੇ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ ਅਤੇ ਪਾਰਟੀ ਦੀ ਮਜ਼ਬੂਤੀ ਤੇ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਸਹਿਤ ਵਿਚਾਰਾਂ ਕੀਤੀਆਂ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਇਸ ਮੌਕੇ ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਤੋਂ ਪਹਿਲਾਂ ਆਪਣੀਆਂ ਨੀਤੀਆਂ ਨਾਲ ਸਰਕਾਰੀ ਖਜ਼ਾਨਾ ਭਰਨ ਦੇ ਦਾਅਵੇ ਕਰਨ ਵਾਲਾ ਅਰਵਿੰਦ ਕੇਜਰੀਵਾਲ ਹੁਣ ਪੰਜਾਬੀਆਂ ਨੂੰ ਜਵਾਬ ਦੇਵੇ ਕਿ ‘ਆਪ’ ਸਰਕਾਰ ਨੂੰ ਪਟਿਆਲਾ ਸਥਿਤ ਪਾਵਰਕਾਮ (ਪੀ. ਐੱਸ. ਪੀ. ਸੀ. ਐੱਲ.) ਦੀ ਬੇਸ਼ਕੀਮਤੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦੀ ਕੀ ਲੋੜ ਪੈ ਗਈ। ਉਨ੍ਹਾਂ ਕਿਹਾ ਕਿ ਸੱਚਾਈ ਤਾਂ ਇਹ ਹੈ ਕਿ ਤਜ਼ਰਬਾਹੀਣ ‘ਆਪ’ ਦੀ ਲੀਡਰਸ਼ਿਪ ਪੰਜਾਬ ਵਿਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੁਗਾਉਣ ’ਚ ਫੇਲ ਹੋ ਗਈ ਹੈ। ਇਸ ਮੌਕੇ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਮੈਦਾਨ ’ਚ ਆਉਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ’ਚ ਇਕ ਨਵੀਂ ਜਾਨ ਪੈ ਗਈ ਹੈ। ਇਸ ਸਮੇਂ ਕਵੀਸ਼ਰ ਮਲਕੀਤ ਸਿੰਘ ਵਰਪਾਲ, ਜਸ ਵਰਪਾਲ, ਰਾਜਬੀਰ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : Gold-Silver Price: ਬਜਟ ਤੋਂ ਪਹਿਲਾਂ ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ ਸਸਤਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News