ਮਜੀਠੀਆ ਵਲੋਂ ਸੱਜਣ ਕੁਮਾਰ ਦੀ ਸਜ਼ਾ ਲਈ ਮੋਦੀ ਦਾ ਧੰਨਵਾਦ
Monday, Dec 17, 2018 - 12:35 PM (IST)
ਚੰਡੀਗੜ੍ਹ (ਮਨਮੋਹਨ) : ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਮਿਲੀ ਉਮਰਕੈਦ ਦੀ ਸਜ਼ਾ 'ਤੇ ਅਦਾਲਤ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 34 ਸਾਲਾਂ ਬਾਅਦ ਆਇਆ ਹੈ ਅਤੇ ਉਹ ਇਸ ਫੈਸਲੇ ਦਾ ਸੁਆਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਸ. ਆਈ. ਟੀ. ਬਣਾ ਕੇ ਇਸ ਗੁਨਾਹਗਾਰ ਨੂੰ ਸਜ਼ਾ ਦਿਵਾਉਣ 'ਚ ਅਹਿਮ ਭੂਮਿਕਾ ਅਦਾ ਕੀਤੀ ਹੈ, ਜਿਸ ਦੇ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਹਜ਼ਾਰਾਂ ਸਿੱਖਾਂ ਦੇ ਜ਼ਖਮਾਂ ਦੇ ਮੱਲ੍ਹਮ ਲੱਗਿਆ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਖੋਹਿਆ ਹੈ।
