ਨਵਜੋਤ ਸਿੱਧੂ ਸਿਰੇ ਦਾ ਝੂਠਾ ਤੇ ਗੱਪੀ ਬੰਦਾ : ਮਜੀਠੀਆ
Monday, Feb 25, 2019 - 04:22 PM (IST)

ਚੰਡੀਗੜ੍ਹ : ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਖੂਬ ਰਗੜੇ ਲਾਏ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਵਿਧਾਨ ਸਭਾ ਨੂੰ 'ਕਪਿਲ ਸ਼ੋਅ' ਬਣਾ ਦਿੱਤਾ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾ ਨੂੰ ਸਰਕਾਰੀ ਨੌਕਰੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਧੀਆ ਸਕੂਲਾਂ 'ਚ ਪੜ੍ਹਾਉਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਨੇ ਸਿੱਧੂ ਨੂੰ ਸਿਰੇ ਦਾ ਨੌਟੰਕੀ, ਗੱਪੀ ਤੇ ਝੂਠਾ ਬੰਦਾ ਦੱਸਿਆ ਹੈ। ਮਜੀਠੀਆ ਨੇ ਇਸ ਮੌਕੇ ਕਾਂਗਰਸ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂ ਪੰਜਾਬ ਦੇ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਨਿਜੀ ਮਸਲਿਆਂ ਵੱਲ ਧਿਆਨ ਦੇ ਰਹੇ ਹਨ, ਜਦੋਂ ਕਿ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਭੱਜ ਰਹੀ ਹੈ।