ਮਜੀਠੀਆ ਦੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਅਕਾਲੀ ਆਗੂ
Saturday, Mar 09, 2019 - 04:23 PM (IST)

ਲੁਧਿਆਣਾ (ਨਰਿੰਦਰ) : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਗਿੱਲ ਰੋਡ ਸਥਿਤ ਦਾਣਾ ਮੰਡੀ ਵਿਖੇ ਇਕ ਰੈਲੀ ਦਾ ਆਯੋਜਨ ਕੀਤਾ ਜਾਣਾ ਹੈ, ਜਿਸ ਦੀਆਂ ਤਿਆਰੀਆਂ 'ਚ ਅਕਾਲੀ ਦਲ ਲੱਗਾ ਹੋਇਆ ਹੈ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ਨੀਵਾਰ ਨੂੰ ਯੂਥ ਅਕਾਲੀ ਆਗੂ ਮੀਤ ਪਾਲ ਦੁੱਗਰੀ ਅਤੇ ਗੁਰਦੀਪ ਸਿੰਘ ਗੋਸ਼ਾ ਲੁਧਿਆਣਾ ਪੁੱਜੇ। ਉਕਤ ਆਗੂਆਂ ਨੇ ਰੈਲੀ ਦੀ ਸਫਲਤਾ ਨੂੰ ਲੈ ਕੇ ਦਾਅਵੇ ਕੀਤੇ।