ਮਜੀਠੀਆ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ (ਵੀਡੀਓ)
Saturday, Mar 16, 2019 - 05:43 PM (IST)
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਰਕਾਰ ਨੇ 2 ਸਾਲਾਂ 'ਚ ਆਪਣਾ ਇਕ ਵੀ ਵਾਅਦਾ ਨਹੀਂ ਕੀਤਾ, ਜੋ ਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖੇਬਾਜ਼ੀ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਦੇ ਨਾਂ 'ਤੇ ਸਿਰਫ ਫਰਾਡ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਜਿਹੇ ਮੇਲਿਆਂ ਰਾਹੀਂ ਸਿਰਫ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਜਿੰਨਾ ਪੈਸਾ ਰਾਹੁਲ ਗਾਂਧੀ ਦੀ ਰੈਲੀ 'ਤੇ ਖਰਚਿਆ ਗਿਆ, ਉਸ ਨਾਲੋਂ ਵਧੀਆ ਸੀ ਕਿ ਕਾਂਗਰਸ ਸਰਕਾਰ ਇਸ ਪੈਸੇ ਨੂੰ ਗਰੀਬਾਂ ਦੀ ਭਲਾਈ ਲਈ ਖਰਚ ਦਿੰਦੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੰਤਰੀ ਹਮੇਸ਼ਾ ਕਿਸੇ ਨਾ ਕਿਸੇ ਵਿਵਾਦ 'ਚ ਘਿਰੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਮੰਤਰੀਆਂ ਨੂੰ ਬਚਾਉਣ 'ਚ ਹੀ ਲੱਗੀ ਰਹਿੰਦੀ ਹੈ।