ਮਜੀਠੀਆ ਦਾ ਭਾਰਤ ਭੂਸ਼ਣ ਆਸ਼ੂ ''ਤੇ ਵੱਡਾ ਹਮਲਾ
Saturday, Mar 23, 2019 - 04:19 PM (IST)

ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਵੱਡਾ ਹਮਲਾ ਕਰਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ 'ਤੇ ਮਾਮਲਾ ਦਰਜ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਦਾ ਖਜ਼ਾਨਾ ਗਰੀਬਾਂ ਲਈ ਹੀ ਖਾਲੀ ਹੈ, ਜਦੋਂ ਕਿ ਕਾਂਗਰਸੀਆਂ ਲਈ ਇਹ ਖਜ਼ਾਨਾ ਭਰਿਆ ਹੋਇਆ ਹੈ। ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ 'ਚ ਜਿਸ ਤਰ੍ਹਾਂ ਭ੍ਰਿਸ਼ਟਾਚਾਰ ਵਧ ਰਿਹਾ ਹੈ, ਇਹ ਦੁੱਖ ਦੀ ਗੱਲ ਹੈ।