ਮਜੀਠੀਆ ਤੋਂ ਸੁਣੋ ਕਿਉਂ ਹੋਈ ''ਕੁੰਵਰ ਵਿਜੇ ਪ੍ਰਤਾਪ'' ਦੀ ਬਦਲੀ (ਵੀਡੀਓ)
Tuesday, Apr 09, 2019 - 01:08 PM (IST)
ਲੁਧਿਆਣਾ : ਪੰਜਾਬ 'ਚ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ 'ਸਿੱਟ' ਦੇ ਅਹਿਮ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਚੋਣ ਕਮਿਸ਼ਨ ਵਲੋਂ ਤਬਾਦਲਾ ਕਰ ਦਿੱਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਦਾ ਕਾਰਨ ਦੱਸਦਿਆਂ ਕਿਹਾ ਹੈ ਕਿ ਨਿਰਪੱਖ ਚੋਣਾਂ ਕਰਾਉਣ ਲਈ ਚੋਣ ਕਮਿਸ਼ਨ ਨੇ ਇਹ ਤਬਾਦਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਂਗਰਸ ਦਾ ਸਪੋਕਸਮੈਨ ਹੈ ਅਤੇ ਇਸੇ ਲਈ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਸਬੰਧੀ ਇਹ ਕਾਰਵਾਈ ਕਰਵਾਈ ਹੈ। ਉਨ੍ਹਾਂ ਨੇ ਕਾਂਗਰਸ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਹੁਣ ਕਾਂਗਰਸ ਕੁੰਵਰ ਵਿਜੇ ਪ੍ਰਤਾਪ ਨੂੰ ਟਿਕਟ ਦੇ ਕੇ ਚੋਣਾਂ ਲੜਾ ਲਵੇ।