ਮਜੀਠੀਆ ਬਨਾਮ ਸੰਜੇ ਸਿੰਘ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ ਨੂੰ

Saturday, Jul 27, 2019 - 03:13 PM (IST)

ਮਜੀਠੀਆ ਬਨਾਮ ਸੰਜੇ ਸਿੰਘ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ ਨੂੰ

ਅੰਮ੍ਰਿਤਸਰ (ਮਹਿੰਦਰ) : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਰਜ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ 'ਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਦਾਲਤ 'ਚ ਨਹੀਂ ਪਹੁੰਚੇ, ਮੁਕੱਦਮਾ ਦਰਜ ਕਰਨ ਵਾਲੇ ਸ਼ਿਕਾਇਤਕਰਤਾ ਮਜੀਠੀਆ ਹੀ ਪੁੱਜੇ। ਜੇ. ਐੱਮ. ਆਈ. ਸੀ. ਅਰਜੁਨ ਸਿੰਘ ਦੀ ਅਦਾਲਤ ਨੇ ਸੰਜੇ ਸਿੰਘ ਦੀ ਹਾਜ਼ਰੀ ਮੁਆਫੀ ਦੀਆਂ ਪਟੀਸ਼ਨਾਂ ਨੂੰ ਸਵੀਕਾਰ ਕਰਦਿਆਂ ਇਸ ਮਾਮਲੇ 'ਤੇ ਅਗਲੀ ਸੁਣਵਾਈ ਲਈ ਹੁਣ 30 ਅਗਸਤ ਦੀ ਤਰੀਕ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ 'ਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ 'ਚ ਚੋਣ ਰੈਲੀਆਂ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਸਰਕਾਰ ਦੇ ਡਾਇਲਾਗ ਕਮੇਟੀ ਦੇ ਤਤਕਾਲੀਨ ਚੇਅਰਮੈਨ ਆਸ਼ੀਸ਼ ਖੇਤਾਨ ਅਤੇ 'ਆਪ' ਤਤਕਾਲੀਨ ਪੰਜਾਬ ਮੁਖੀ ਸੰਜੇ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਨਸ਼ਾ ਸਮੱਗਲਰਾਂ ਨਾਲ ਗੰਢ-ਤੁੱਪ ਹੋਣ ਦੇ ਦੋਸ਼ ਲਾਏ ਸਨ। ਇਸ 'ਤੇ ਮਜੀਠੀਆ ਨੇ ਤਿੰਨਾਂ ਖਿਲਾਫ ਸਥਾਨਕ ਅਦਾਲਤ 'ਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।


author

Anuradha

Content Editor

Related News