ਬੇਅਦਬੀ ਮਾਮਲੇ ''ਤੇ ਕੈਪਟਨ ਦੇ ਮੂੰਹੋਂ ਨਿਕਲਿਆ ਸੱਚ : ਮਜੀਠੀਆ

Friday, Sep 27, 2019 - 04:23 PM (IST)

ਬੇਅਦਬੀ ਮਾਮਲੇ ''ਤੇ ਕੈਪਟਨ ਦੇ ਮੂੰਹੋਂ ਨਿਕਲਿਆ ਸੱਚ : ਮਜੀਠੀਆ

ਲੁਧਿਆਣਾ (ਨਰਿੰਦਰ) : ਬੇਅਦਬੀ ਮਾਮਲਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਬੇਅਦਬੀ ਮਾਮਲਿਆਂ 'ਤੇ ਕੈਪਟਨ ਦੇ ਮੂੰਹੋਂ ਸੱਚ ਨਿਕਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੈਪਟਨ ਨੇ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮਜੀਠੀਆ ਨੇ ਕਿਹਾ ਕਿ ਬੇਅਦਬੀ ਮਾਮਲੇ 'ਤੇ ਕੈਪਟਨ ਸਰਕਾਰ ਵਲੋਂ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕੈਪਟਨ ਵਲੋਂ ਹਰਸਿਮਰਤ 'ਤੇ ਕੀਤੇ ਸ਼ਬਦੀ ਹਮਲੇ ਦਾ ਜਵਾਬ ਦਿੰਦਿਆਂ ਕਿਹਾ ਕਿ ਹਰਸਿਮਰਤ ਕਿਉਂ, ਸਗੋਂ ਕੈਪਟਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਕੈਪਟਨ ਨੂੰ ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀਆਂ ਨੂੰ ਫੜ੍ਹਨਾ ਚਾਹੀਦਾ ਹੈ।


author

Babita

Content Editor

Related News