ਅਕਾਲੀ ਦਲ ਨੇ ''ਥਾਣੇ'' ਅੰਦਰ ਬੋਲਿਆ ਧਾਵਾ, ਐੱਸ. ਐੱਸ. ਪੀ. ਨੂੰ ਚਿਤਾਵਨੀ

10/18/2019 3:43:32 PM

ਲੁਧਿਆਣਾ (ਨਰਿੰਦਰ) : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਮੁੱਲਾਂਪੁਰ ਦਾਖਾ ਥਾਣੇ ਅੰਦਰ ਧਾਵਾ ਬੋਲ ਦਿੱਤਾ। ਅਕਾਲੀ ਦਲ ਦੇ ਵਰਕਰਾਂ ਵਿਚਕਾਰ ਜ਼ਿਮਨੀ ਚੋਣਾਂ ਦੌਰਾਨ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੇ ਜਾਣ ਖਿਲਾਫ ਗੁੱਸਾ ਹੈ, ਜਿਸ ਕਾਰਨ ਮਜੀਠੀਆ ਸਮੇਤ ਅਕਾਲੀ ਵਰਕਰ ਥਾਣੇ ਅੰਦਰ ਗਏ ਅਤੇ ਐੱਸ. ਐਸ. ਪੀ. ਨੂੰ ਚਿਤਾਵਨੀ ਦਿੱਤੀ।

ਮਜੀਠੀਆ ਨੇ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਪੁਲਸ ਵਲੋਂ ਅਕਾਲੀ ਵਰਕਰਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਦੀ ਹਮਾਇਤ ਕੀਤੀ ਜਾ ਰਹੀ ਹੈ। ਅਕਾਲੀ ਵਰਕਰਾਂ ਨੇ ਕਿਹਾ ਕਿ ਇਸ ਕਿਸਮ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Babita

This news is Edited By Babita