ਮਜੀਠੀਆ ਨੇ ''ਬਜਟ'' ਨੂੰ ਦੱਸਿਆ ਲੋਕਾਂ ਨਾਲ ਧੋਖਾ, ਘੇਰੀ ਕਾਂਗਰਸ ਸਰਕਾਰ

03/09/2021 3:10:27 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕਾਂ ਨਾਲ ਧੋਖਾ ਦੱਸਿਆ। ਇੱਥੇ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ 'ਚ ਸੂਬੇ ਦੇ ਲੋਕਾਂ ਨੂੰ ਧੋਖਾ ਦੇਣ ਦੇ ਪੈਂਤੜੇ ਅਜ਼ਮਾਏ ਗਏ ਹਨ। ਉਨ੍ਹਾਂ ਕਿਹਾ ਕਿ ਬਜਟ ਦੌਰਾਨ ਮਹਿਜ਼ ਮਿੱਠੀਆਂ ਗੋਲੀਆਂ ਦੇ ਕੇ ਜਨਤਾ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਦੇ ਬਜਟ ਨੂੰ ਹਰ ਵਰਗ ਨੇ ਨਕਾਰਿਆ ਹੈ।

ਇਹ ਵੀ ਪੜ੍ਹੋ : ਇਸ ਵਿਆਹੁਤਾ ਨਾਲ ਵਾਪਰੀ ਘਟਨਾ ਬਾਰੇ ਸੁਣ ਕੰਬ ਜਾਵੋਗੇ, ਮੌਤ ਤੋਂ ਪਹਿਲਾਂ ਤੜਫਦੀ ਨੇ ਪਿਤਾ ਨੂੰ ਦੱਸੀ ਸੱਚਾਈ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਾਲਾਤ ਨਹੀਂ ਬਦਲ ਰਹੇ। ਮਜੀਠੀਆ ਨੇ ਕਿਹਾ ਕਿ ਗੰਨੇ ਦੇ ਕਿਸਾਨਾਂ ਲਈ ਸਰਕਾਰ ਵੱਲੋਂ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਦੋਂ ਕਿ ਸਰਕਾਰੀ ਮਿੱਲਾਂ ਦਾ ਪਿਛਲਾ ਤੇ ਇਸ ਸੀਜ਼ਨ ਦਾ 385 ਕਰੋੜ ਰੁਪਏ ਦਾ ਬਕਾਇਆ ਹੈ ਅਤੇ ਸਰਕਾਰ ਨੇ ਬਕਾਏ ਦੇ ਪੈਸੇ ਵੀ ਪੂਰੇ ਨਹੀਂ ਰੱਖੇ। ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦਾ ਕਰਜ਼ਾ 1 ਲੱਖ, 82 ਹਜ਼ਾਰ ਕਰੋੜ ਤੋਂ ਵਧਾ ਕੇ 2 ਲੱਖ, 73 ਹਜ਼ਾਰ ਤੱਕ ਕਰ ਲਿਆ ਹੈ।

ਇਹ ਵੀ ਪੜ੍ਹੋ : ਦਰਦਨਾਕ : ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਮਾਂ ਕੋਲ ਜਾ ਰਹੀ ਮਾਸੂਮ ਬੱਚੀ, ਮੌਤ

ਮਜੀਠੀਆ ਨੇ ਕਿਹਾ ਕਿ ਇਹ ਗੱਲ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੇ ਵੀ ਕਹੀ ਹੈ ਕਿ ਆਉਣ ਵਾਲੇ 5 ਸਾਲਾਂ ਦੌਰਾਨ ਪੰਜਾਬ ਸਿਰ ਕਰਜ਼ਾ ਦੁੱਗਣਾ ਹੋ ਜਾਣਾ ਹੈ। ਉਨ੍ਹਾਂ ਕਿਹਾ ਕਿ ਬਜਟ ਦੌਰਾਨ ਸਿਰਫ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੇ ਬਜਟ ਪ੍ਰਤੀ ਬੇਭਰੋਸਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ ਬੋਲਣ ਦੇ ਨਾਲ ਹੀ ਮਸਲੇ ਹੱਲ ਨਹੀਂ ਹੋਣੇ, ਸਗੋਂ ਨੀਅਤ ਸਾਫ਼ ਹੋਣੀ ਚਾਹੀਦੀ ਹੈ, ਜੋ ਕਿ ਕਾਂਗਰਸ ਸਰਕਾਰ 'ਚ ਦੇਖਣ ਨੂੰ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮੌਕੇ 'ਤੇ ਝੂਠ ਬੋਲਿਆ ਜਾ ਰਿਹਾ ਹੈ।
ਨੋਟ : ਮਜੀਠੀਆ ਵੱਲੋਂ ਕਾਂਗਰਸ ਸਰਕਾਰ ਦੇ ਬਜਟ ਸਬੰਧੀ ਦਿੱਤੇ ਬਿਆਨ 'ਤੇ ਦਿਓ ਆਪਣੀ ਰਾਏ
 


Babita

Content Editor

Related News