ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ : ਮਜੀਠੀਆ

09/02/2017 2:00:03 AM

ਬਟਾਲਾ(ਗੋਰਾਇਆ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਦੇ ਗ੍ਰਹਿ ਵਿਖੇ ਆਉਣ 'ਤੇ ਸਵਾਗਤ ਕੀਤਾ ਗਿਆ। ਇਸ ਸਮੇਂ ਮਜੀਠੀਆ ਨੂੰ ਰਮਨਦੀਪ ਸਿੰਘ ਸੰਧੂ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਤੇ ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਹੋਰ ਆਗੂਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਥੋੜ੍ਹੇ ਸਮੇਂ ਦੇ ਰਾਜ 'ਚ ਹੀ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ, ਜਿਸ ਤਰ੍ਹਾਂ ਅਕਾਲੀ ਸਰਕਾਰ ਸਮੇਂ ਹਰ ਪਾਸੇ ਵਿਕਾਸ ਤੇ ਸਹੂਲਤਾਂ ਦਾ ਬੋਲਬਾਲਾ ਸੀ, ਉਸ ਨੂੰ ਬੰਦ ਕਰ ਕੇ ਲੋਕਾਂ 'ਤੇ ਮਹਿੰਗਾਈ ਤੇ ਭ੍ਰਿਸ਼ਟਾਚਾਰ ਦਾ ਬੋਝ ਪਾ ਦਿੱਤਾ ਹੈ, ਜਿਸ ਕਾਰਨ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਪ੍ਰੇਸ਼ਾਨ ਹੋਏ ਲੋਕ ਹੁਣ ਬਾਦਲ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਇਸ ਸਮੇਂ ਵਿਧਾਇਕ ਲੋਧੀਨੰਗਲ ਨੇ ਕਿਹਾ ਕਿ ਕਾਂਗਰਸ ਦਾ ਪਤਨ ਹੋਣਾ ਸ਼ੁਰੂ ਹੋ ਗਿਆ ਹੈ। ਜ਼ਿਲਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਮਜੀਠੀਆ ਅਤੇ ਸੁਖਬੀਰ ਸਿੰਘ ਬਾਦਲ ਦੀ ਸਹੀ ਸੋਚ ਵਾਲੀ ਨੀਤੀ ਕਾਰਨ ਅਕਾਲੀ ਦਲ ਅੱਗੇ ਨਾਲੋਂ ਵੀ ਮਜ਼ਬੂਤ ਹੋਇਆ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਵਰਕਰਾਂ ਖ਼ਿਲਾਫ਼ ਬਦਲਾ ਲਓ ਨੀਤੀ ਤਹਿਤ ਜੋ ਝੂਠੇ ਮਾਮਲੇ ਬਣਾਏ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਚਲਾਈ ਗਈ ਜਬਰ ਵਿਰੋਧੀ ਲਹਿਰ ਨੇ ਸਰਕਾਰ ਨੂੰ ਠੋਕਵਾਂ ਜਵਾਬ ਦੇ ਦਿੱਤਾ ਹੈ। ਇਸ ਮੌਕੇ ਸਰਪੰਚ ਅੰਗਰੇਜ਼ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਸਰਪੰਚ ਬਲਜੀਤ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਸੁਖਵੰਤ ਸਿੰਘ, ਸਰਪੰਚ ਹੀਰਾ ਸਿੰਘ, ਸਰਪੰਚ ਗੁਰਦੇਵ ਸਿੰਘ, ਸਰਪੰਚ ਮੇਜਰ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ, ਸ਼ਮਸ਼ੇਰ ਸਿੰਘ ਚੀਮਾ, ਸ਼ਮਸ਼ੇਰ ਸਿੰਘ ਲੌਂਗੋਵਾਲ, ਜਸ਼ਨਮਾਨ, ਰਣਧੀਰ ਸਿੰਘ ਘੁੰਮਣ, ਹਰਦੇਵ ਸਿੰਘ ਸਠਿਆਲੀ, ਗੁਰਮੇਜ ਸਿੰਘ ਬਾਠ, ਬਲਜੀਤ ਸਿੰਘ ਜਫ਼ਰਵਾਲ, ਬਿਕਰਮ ਸਿੰਘ ਘੁੰਮਣ, ਜਥੇ. ਮੇਹਰ ਸਿੰਘ, ਕਮਲਜੀਤ ਸਿੰਘ ਹੈਪੀ ਸਰਪੰਚ, ਸਰਪੰਚ ਦਲਵਿੰਦਰ ਸਿੰਘ ਆਦਿ ਹਾਜ਼ਰ ਸਨ। 


Related News