ਇਰਾਕ ਮਾਮਲੇ ''ਚ ਪੀੜਤ ਪੰਜਾਬੀ ਪਰਿਵਾਰਾਂ ਨੂੰ ਸਰਕਾਰ ਦੇਵੇ 1-1 ਕਰੋੜ ਰੁਪਏ : ਮਜੀਠੀਆ

04/03/2018 7:20:40 AM

ਚੰਡੀਗੜ੍ਹ(ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਹੈ ਕਿ ਉਹ ਆਈ. ਐੱਸ. ਆਈ. ਐੱਸ. ਵਲੋਂ ਇਰਾਕ 'ਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਇਕ ਸਰਕਾਰੀ ਨੌਕਰੀ ਦੇਵੇ । ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਬਜੀਤ ਸਿੰਘ, ਜਿਸ ਨੂੰ ਪਾਕਿਸਤਾਨ 'ਚ ਫਾਂਸੀ ਦੇ ਦਿੱਤੀ ਗਈ ਸੀ, ਦੇ ਮਾਮਲੇ 'ਚ ਅਕਾਲੀ-ਭਾਜਪਾ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸ ਦੀਆਂ 2 ਧੀਆਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਪਿਰਤ ਪਾਈ ਜਾ ਚੁੱਕੀ ਹੈ, ਜਿਨ੍ਹਾਂ 'ਚੋਂ ਇਕ ਨੌਕਰੀ ਨਾਇਬ ਤਹਿਸੀਲਦਾਰ ਦੀ ਸੀ । ਉਨ੍ਹਾਂ ਕਿਹਾ ਕਿ ਹੁਣ ਵੀ ਸਰਕਾਰ ਨੂੰ ਇਹੀ ਕਰਨਾ ਚਾਹੀਦਾ ਹੈ ।