ਕਿਸਾਨਾਂ ''ਤੇ ਕੈਪਟਨ ਸਰਕਾਰ ਨੇ ਥੋਪਿਆ ਤਾਨਾਸ਼ਾਹ ਫੈਸਲਾ: ਮਜੀਠੀਆ (ਵੀਡੀਓ)

06/13/2018 12:59:13 PM

ਜਲੰਧਰ— ਕਿਸਾਨਾਂ ਨੂੰ ਝੋਨਾ ਲਗਾਉਣ ਲਈ ਸਰਕਾਰ ਵੱਲੋਂ ਦਿੱਤੀ ਗਈ 20 ਜੂਨ ਦਾ ਜਿੱਥੇ ਹਰ ਪਾਸੇ ਵਿਰੋਧ ਹੋ ਰਿਹਾ ਹੈ, ਉਥੇ ਹੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਆ ਕੇ ਕਾਂਗਰਸ ਨੂੰ ਨਿੰਦਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਬਿਜਲੀ ਦੀ ਬਚਤ ਕਰਨ ਲਈ ਕੈਪਟਨ ਸਰਕਾਰ ਕਿਸਾਨਾਂ ਨਾਲ ਝੋਨੇ ਨੂੰ ਲੈ ਕੇ ਧੱਕਾ ਕਰ ਰਹੀ ਹੈ। ਉਥੇ ਹੀ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੇ ਫੈਸਲਿਆਂ ਨੂੰ ਤਾਨਾਸ਼ਾਹੀ ਫਰਮਾਨ ਦੱਸਿਆ।
ਜਿਹੜੇ ਕਿਸਾਨਾਂ ਵੱਲੋਂ 20 ਜੂਨ ਤੋਂ ਪਹਿਲਾਂ ਝੋਨਾ ਲਗਾਇਆ ਗਿਆ, ਉਨ੍ਹਾਂ 'ਤੇ ਸਰਕਾਰ ਵੱਲੋਂ ਮਾਮਲੇ ਦਰਜ ਕੀਤੇ ਗਏ, ਜਿਸ 'ਤੇ ਮਜੀਠੀਆ ਨੇ ਕਿਸਾਨਾਂ ਨਾਲ ਖੜਨ ਦਾ ਵਾਅਦਾ ਕੀਤਾ। ਦੱਸ ਦੇਈਏ ਕਿ ਸੁਖਬੀਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਨਾਲ ਅਕਾਲੀ ਨੇਤਾ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਨਿਵਾਸ ਪਹੁੰਚੇ ਸਨ।