ਮਜੀਠੀਆ ਦੀ ਜ਼ਮਾਨਤ ਹੋਵੇਗੀ ਜ਼ਬਤ : ਕੇਜਰੀਵਾਲ

01/28/2017 11:56:50 AM

ਡੇਰਾਬੱਸੀ : ਸੀਨੀਅਰ ਅਕਾਲੀ ਆਗੂ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਕਸਰ ਨਿਸ਼ਾਨੇ ''ਤੇ ਰੱਖਣ ਵਾਲੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਣ ਉਸ ਦੀ ਜ਼ਮਾਨਤ ਤੱਕ ਜ਼ਬਤ ਹੋਣ ਦਾ ਦਾਅਵਾ ਕੀਤਾ ਹੈ। ਡੇਰਾਬੱਸੀ ''ਚ ਚੋਣ ਰੈਲੀ ਦੌਰਾਨ ਵਿਰੋਧੀਆਂ ''ਤੇ ਵਰ੍ਹਦਿਆਂ ''ਆਪ'' ਸੁਪਰੀਮੋ ਨੇ ਆਮ ਆਦਮੀ ਪਾਰਟੀ ਦੀ ਰਿਕਾਰਡਤੋੜ ਜਿੱਤ ਹੋਣ ਦੀ ਗੱਲ ਕਹੀ ਹੈ। ਕੇਜਰੀਵਾਲ ਨੇ ਕਿਹਾ ਕਿ ''ਆਪ'' ਉਮੀਦਵਾਰ ਅਕਾਲੀ ਦਲ ਤੇ ਕਾਂਗਰਸ ਦੇ ਵੱਡੇ-ਵੱਡੇ ਥੰਮਾਂ ਨੂੰ ਵੀ ਡੇਗ ਦੇਣਗੇ।
ਪੰਜਾਬ ਵਿਧਾਨ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਹਰ ਪਾਰਟੀ ਆਪਣੀ ਜਿੱਤ ਦੇ ਦਾਅਵੇ ਕਰ ਰਹੀ ਹੈ ਪਰ ਵੋਟਰ ਕਿਸ ਪਾਰਟੀ ਦੇ ਹੱਕ ਵਿਚ ਨਿੱਤਰਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।


Gurminder Singh

Content Editor

Related News