ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ, 30 ਮਈ ਤੱਕ ਸੁਣਵਾਈ ਮੁਲਤਵੀ

Monday, May 23, 2022 - 04:43 PM (IST)

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ, 30 ਮਈ ਤੱਕ ਸੁਣਵਾਈ ਮੁਲਤਵੀ

ਚੰਡੀਗੜ੍ਹ (ਹਾਂਡਾ) : ਡਰੱਗਜ਼ ਮਾਮਲੇ 'ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਇਸ ਮਾਮਲੇ ਦੀ ਸੁਣਵਾਈ 30 ਮਈ ਤੱਕ ਮੁਲਤਵੀ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਖ਼ਾਕੀ ਫਿਰ ਦਾਗਦਾਰ, ਨਸ਼ਿਆਂ ਨੂੰ ਲੈ ਕੇ 5 ਪੁਲਸ ਮੁਲਾਜ਼ਮ ਇਕ ਔਰਤ ਸਣੇ ਗ੍ਰਿਫ਼ਤਾਰ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਡਰੱਗਜ਼ ਕੇਸ 'ਚ ਦਸੰਬਰ ਮਹੀਨੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਹਾਲਾਂਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਰੋਕ ਲਾ ਦਿੱਤੀ ਸੀ, ਤਾਂ ਜੋ ਉਹ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰ ਸਕਣ। ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, CM ਮਾਨ ਦੀ ਭੈਣ 'ਤੇ ਵੀ ਟਿਕੀਆਂ ਨਜ਼ਰਾਂ (ਵੀਡੀਓ)

ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ। ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News