ਦੀਪ ਸਿੱਧੂ ਦੇ ਮੁੱਦੇ ’ਤੇ ਮਜੀਠੀਆ ਅਤੇ ਸਿਰਸਾ ਆਹਮੋ-ਸਾਹਮਣੇ

Tuesday, Mar 02, 2021 - 08:08 PM (IST)

ਚੰਡੀਗੜ੍ਹ : 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਵਾਪਰੀ ਹਿੰਸਾ ਦੇ ਮੁੱਖ ਮੁਲਜ਼ਮ ਵਜੋਂ ਮੰਨੇ ਜਾਂਦੇ ਦੀਪ ਸਿੱਧੂ ਦੇ ਮਾਮਲੇ ’ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਹਮੋ ਸਾਹਮਣੇ ਹੋ ਗਏ ਹਨ। ਅਕਾਲੀ ਦਲ ਦੇ ਦਿੱਲੀ ਤੋਂ ਸੀਨੀਅਰ ਆਗੂ ਮਨਜਿੰਦਰ ਸਿਰਸਾ ਨੇ ਜਿੱਥੇ ਕੱਲ੍ਹ ਆਖਿਆ ਸੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਪ ਸਿੱਧੂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ, ਉਥੇ ਹੀ ਅੱਜ ਬਿਕਰਮ ਮਜੀਠੀਆ ਨੇ ਆਖਿਆ ਹੈ ਕਿ ਅਕਾਲੀ ਦਲ ਸ਼ਾਂਤੀਪੂਰਵਕ ਅੰਦੋਲਨ ਦਾ ਸਮਰਥਨ ਕਰਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਨਿਯੁਕਤ

ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਸ਼ਾਂਤਮਈ ਅੰਦੋਲਨ ਦਾ ਹਿਮਾਇਤੀ ਹੈ ਅਤੇ ਹਰ ਉਸ ਵਿਅਕਤੀ ਨਾਲ ਖੜ੍ਹਾ ਹੈ ਜਿਸ ਨਾਲ ਸਰਕਾਰ ਧੱਕਾ ਕਰ ਰਹੀ ਹੈ ਪਰ ਅਕਾਲੀ ਦਲ ਉਸ ਵਿਅਕਤੀ ਦਾ ਸਾਥ ਨਹੀਂ ਦੇਵੇਗਾ ਜਿਹੜਾ ਭਾਜਪਾ ਦੇ ਇਸ਼ਾਰੇ ’ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ।

ਇਹ ਵੀ ਪੜ੍ਹੋ : ਕੀ ਕਾਂਗਰਸ ਹਾਈਕਮਾਂਡ ਨਵਜੋਤ ਸਿੱਧੂ ਨੂੰ ਡਿਪਟੀ ਸੀ. ਐੱਮ ਦਾ ਅਹੁਦਾ ਦੇ ਕੇ ਨਿਵਾਜ਼ੇਗੀ ਜਾਂ ਫਿਰ...?

ਕੀ ਕਿਹਾ ਸੀ ਮਨਜਿੰਦਰ ਸਿਰਸਾ ਨੇ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਾਸਮ-ਖਾਸ ਮਨਜਿੰਦਰ ਸਿਰਸਾ ਨੇ ਬੀਤੇ ਦਿਨੀਂ ਆਖਿਆ ਸੀ ਕਿ ਡੀ. ਜੀ. ਐੱਮ. ਸੀ. ਦੀਪ ਸਿੱਧੂ ਦੀ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਬਕਾਇਦਾ ਕਿਹਾ ਸੀ ਕਿ ਉਨ੍ਹਾਂ ਦੀ ਦੀਪ ਸਿੱਧੂ ਨਾਲ ਫੋਨ ’ਤੇ ਗੱਲਬਾਤ ਵੀ ਹੋਈ ਅਤੇ ਉਹ ਉਸ ਨੂੰ ਕਾਨੂੰਨੀ ਮਦਦ ਦੇਣਗੇ।

ਇਹ ਵੀ ਪੜ੍ਹੋ : ਮਾਮਲਾ ਅਗਲੇ ਮੁੱਖ ਮੰਤਰੀ ਦਾ, ਪੰਜਾਬ ਕਾਂਗਰਸ ’ਚ ਵੀ ਖੜਕਾ-ਦੜਕਾ ਸ਼ੁਰੂ!

ਨੋਟ - ਬਿਕਰਮ ਮਜੀਠੀਆ ਦੇ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News