ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਬਾਰੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ
Tuesday, May 13, 2025 - 12:06 PM (IST)

ਅੰਮ੍ਰਿਤਸਰ (ਵੈੱਬ ਡੈਸਕ): ਹਲਕੇ ਮਜੀਠਾ ਦੇ ਪਿੰਡ ਭੰਗਾਲੀ ਕਲਾਂ, ਮਰੜੀ ਕਲਾਂ , ਥਰੀਏਵਾਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ। ਇਸ ਬਾਰੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੱਡੇ ਸਵਾਲ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪਾਕਿਸਤਾਨੀ ਡਰੋਨ ਹਮਲੇ ਕਾਰਨ ਗਈ ਔਰਤ ਦੀ ਜਾਨ
ਮਜੀਠੀਆ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈਆਂ ਦੀ ਸ਼ਰਾਬ ਪੀਣ ਨਾਲ ਹਾਲਤ ਬੇਹੱਦ ਗੰਭੀਰ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਈ ਮ੍ਰਿਤਕਾਂ ਦਾ ਪੋਸਟਮਾਟਮ ਵੀ ਨਹੀਂ ਕਰਵਾਇਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਾ ਮਾਫੀਆ ਸ਼ਰ੍ਹੇਆਮ ਸ਼ਰਾਬ ਵੇਚ ਰਿਹਾ ਹੈ, ਪਰ ਸਰਕਾਰ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8