ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ ਵੱਲੋਂ ਨਿਖੇਧੀ

Thursday, Feb 05, 2026 - 04:22 PM (IST)

ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ ਵੱਲੋਂ ਨਿਖੇਧੀ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕੇਸਰੀ ਗਰੁੱਪ ਦੇ ਦਫ਼ਤਰਾਂ 'ਤੇ ਪੰਜਾਬ ਸਰਕਾਰ ਜੀਐਸਟੀ (GST) ਟੀਮਾਂ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮਜੀਠੀਆ ਨੇ ਇਸ ਕਾਰਵਾਈ ਨੂੰ ਬੇਹੱਦ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਡੀਆ ਅਦਾਰੇ ਦੇ ਇਤਿਹਾਸ ਨੂੰ ਭੁੱਲ ਚੁੱਕੇ ਹਨ, ਜਿਸ ਨੇ ਪੰਜਾਬ ਦੇ ਕਾਲੇ ਦਿਨਾਂ ਦੌਰਾਨ ਵੀ ਹਰ ਤਰ੍ਹਾਂ ਦੇ ਜ਼ੁਲਮ ਵਿਰੁੱਧ ਡਟ ਕੇ ਲੜਾਈ ਲੜੀ ਸੀ।

ਮਜੀਠੀਆ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਦੇ ਸਪੱਸ਼ਟ ਹੁਕਮ ਹਨ ਕਿ ਪ੍ਰੈੱਸ ਨੂੰ ਬੰਦ ਨਹੀਂ ਕੀਤਾ ਜਾਵੇਗਾ, ਫਿਰ ਵੀ ਭਗਵੰਤ ਮਾਨ ਸਰਕਾਰ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਦਾ ਇਹ ਵਤੀਰਾ ਬਹੁਤ ਹੀ ਸ਼ਰਮਨਾਕ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।


author

Gurminder Singh

Content Editor

Related News