ਮਜੀਠੀਆ ਦੇ ਕੈਪਟਨ ’ਤੇ ਵੱਡੇ ਇਲਜ਼ਾਮ, ਕਿਹਾ-ਕੁਰਸੀ ਨੂੰ ਬਚਾਉਣ ਲਈ ਬਾਦਲ ਸਾਬ੍ਹ ਨੂੰ ਕਰਵਾਉਣਗੇ ਗ੍ਰਿਫ਼ਤਾਰ
Thursday, Jun 24, 2021 - 11:05 PM (IST)
ਜਲੰਧਰ— ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਵੱਡੇ ਇਲਜ਼ਾਮ ਲਾਏ ਹਨ। ਵੱਡੇ ਇਲਜ਼ਾਮ ਲਾਉਂਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰਵਾਉਣ ਦਾ ਟਾਸਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਰਬਾਰ ਵੱਲੋਂ ਮਿਲੇ ਹੁਕਮਾਂ ’ਤੇ ਕੈਪਟਨ ਆਪਣੀ ਕੁਰਸੀ ਨੂੰ ਬਚਾਉਣ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਵਾਉਣਗੇ।
ਰੂਪਨਗਰ ਦੇ ਇਸ ਪਿੰਡ ਦੀ ਸਿਆਸੀ ਆਗੂਆਂ ਨੂੰ ਚਿਤਾਵਨੀ, ਸੋਚ ਸਮਝ ਕੇ ਪਿੰਡ ਦਾਖ਼ਲ ਹੋਣ 'ਲੀਡਰ'
ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ ’ਤੇ ਵਰ੍ਹਦੇ ਕਿਹਾ ਕਿ ਪੰਜਾਬ ਦੀ ਰਾਜਨੀਤੀ ’ਚ ਅਗਲੇ 6 ਮਹੀਨਿਆਂ ’ਚ ਬੇਅਦਬੀ ਦੇ ਮੁੱਦਿਆਂ ’ਤੇ ਕਿਸ ਤਰ੍ਹਾਂ ਦਾ ਸਿਆਸੀਕਰਨ ਹੋਣਾ ਹੈ, ਇਹ ਅੱਜ ਦੀਆਂ ਅਖ਼ਬਾਰਾਂ ਦੀਆਂ ਹੈੱਡਲਾਈਨਾਂ ਨੇ ਸਾਬਤ ਕਰ ਦਿੱਤਾ ਹੈ, ਜੋਕਿ ਗਾਂਧੀ ਪਰਿਵਾਰ ਹੀ ਕਰੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚੁਣੀ ਹੋਈ ਸਰਕਾਰ ਹੁਣ ਫ਼ੈਸਲੇ ਨਹੀਂ ਕਰ ਸਕਦੀ ਅਤੇ ਦਿੱਲੀ ਦਰਬਾਰ ਹੁਣ ਪੰਜਾਬ ਦੇ ਫ਼ੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਜੋ ਕੰਮ ਇੰਦਰਾ ਗਾਂਧੀ ਕਰਦੀ ਸੀ, ਉਹੀ ਕੰਮ ਹੁਣ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਸ਼ੁਰੂ ਕਰ ਦਿੱਤਾ ਹੈ। ਨੈਸ਼ਨਲ ਦੀ ਰਾਜਨੀਤੀ ’ਚ ਤਾਂ ਇਨ੍ਹਾਂ ਨੂੰ ਕੋਈ ਮੂੰਹ ਨਹੀਂ ਲਾਉਂਦਾ। ਉਨ੍ਹਾਂ ਕਿਹਾ ਕਿ ਕਿਵੇਂ ਕਾਨੂੰਨ ਦੀਆਂ ਕਿਵੇਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਇਹ ਕੋਈ ਕਾਂਗਰਸ ਹਾਈਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਤੋਂ ਸਿੱਖੇ।
ਇਹ ਵੀ ਪੜ੍ਹੋ: ਜਲੰਧਰ: ਪਿੰਡ ’ਚ ਹੋਏ ਝਗੜੇ ਦੌਰਾਨ ਪਤੀ ਨੂੰ ਛੁਡਾਉਣਾ ਪਤਨੀ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ
ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੀ ਜ਼ਰਾ ਵੀ ਫਿਕਰ ਨਹੀਂ ਹੈ ਅਤੇ ਪਿਛਲੇ ਇਕ ਮਹੀਨੇ ਤੋਂ ਦਿੱਲੀ ਦਰਬਾਰ ਜਾ ਕੇ ਸਾਰੇ ਬੈਠੇ ਹਨ। ਉਨ੍ਹਾਂ ਕਿਹਾ ਕਿ 6 ਮਹੀਨਿਆਂ ’ਚ ਬੇਅਦਬੀ ਬਣੇਗਾ ਹੀ ਸਿਆਸੀ ਮੁੱਦਾ ਬਣੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦਰਬਾਰ ’ਤੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਕੋਲੋਂ ਇਹ ਕਮਿਟਮੈਂਟ ਹੋਈ ਹੈ ਕਿ ਜਲਦੀ ਹੀ ਸਰਦਾਰ ਪ੍ਰਦਾਸ਼ ਸਿੰਘ ਬਾਦਲ ਮੁੜ ਤੋਂ ਜੇਲ੍ਹਾਂ ’ਚ ਦੇਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਰਬਾਰ ’ਚੋਂ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਕੈਪਟਨ ਨੂੰ ਕੁਰਸੀ ਬਚਾਉਣੀ ਹੈ ਤਾਂ ਅਕਾਲੀਆਂ ਨੂੰ ਜੇਲ੍ਹ ਅੱਦਰ ਦੇ ਦੇਈ ਤਾਂ ਤੇਰੀ ਕੁਰਸੀ ਬੱਚ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਜੋ ਮਰਜੀ ਕਰ ਲੈਣ ਪਰ ਜਿੱਤ ਹਮੇਸ਼ਾ ਸੱਚਾਈ ਦੀ ਹੀ ਹੋਵੇਗੀ। ਅਕਾਲੀ ਦਲ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ: ਜੈਮਾਲਾ ਦੀ ਰਸਮ ਤੋਂ ਬਾਅਦ ਲਾੜੇ ਨੇ ਰੱਖੀ ਅਜਿਹੀ ਮੰਗ ਕਿ ਪੈ ਗਿਆ ਭੜਥੂ, ਫਿਰ ਬਿਨਾਂ ਲਾੜੀ ਦੇ ਪੁੱਜਾ ਘਰ
ਕੁੰਵਰ ਪ੍ਰਤਾਪ ਬਾਰੇ ਮੈਂ ਪਹਿਲਾਂ ਹੀ ਕਿਹਾ ਸੀ ਇਹ ‘ਆਪ’ ’ਚ ਹੋਵੇਗਾ ਸ਼ਾਮਲ
ਕੇਜਰੀਵਾਲ ਵੱਲੋਂ ਕੀਤੇ ਗਏ ਪੰਜਾਬ ਦੇ ਦੌਰੇ ’ਤੇ ਮਜੀਠੀਆ ਨੇ ਬੋਲਦੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਆਉਂਦਾ ਹੈ ਤਾਂ ਦਿੱਲੀ ਸਿੱਖ ਚਿਹਰਾ ਮੁੱਖ ਮੰਤਰੀ ਹੋਣ ਬਾਰੇ ਕਹਿ ਕੇ ਜਾਂਦਾ ਹੈ। ਉਨ੍ਹਾਂ ਕੁੰਵਰ ਵਿਜੇ ਪ੍ਰਤਾਪ ਵੱਲੋਂ ‘ਆਪ’ ’ਚ ਸ਼ਾਮਲ ਹੋਣ ਨੂੰ ਲੈ ਕੇ ਮਜੀਠੀਆ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਬਾਰੇ ਮੈਂ ਪਹਿਲਾਂ ਅਪ੍ਰੈਲ ਮਹੀਨੇ ’ਚ ਹੀ ਕਹਿ ਦਿੱਤਾ ਸੀ ਕਿ ਇਹ ਆਮ ਆਦਮੀ ਪਾਰਟੀ ’ਚ ਸਾਮਲ ਹੋਵੇਗਾ, ਜੋਕਿ ਹੋ ਗਿਆ। ਆਮ ਆਦਮੀ ਪਾਰਟੀ ਅਤੇ ਕਾਂਦਰਸ ਪਾਰਟੀ ਆਪਸ ’ਚ ਮਿਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਦੀ ਜਾਂਚ ਹੋਣੀ ਚਾਹੀਦੀ ਹੈ। ਬੇਅਦਬੀ ਦੇ ਮੁੱਦੇ ’ਤੇ ਬਣਾਈ ਗਈ ਨਵੀਂ ਸਿੱਟ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਇਹ ਐੱਸ. ਆਈ. ਟੀ. ਵੀ ਪੁਰਾਣੀ ਵਾਂਗ ਹੀ ਕੰਮ ਕਰੇਗੀ ਤਾਂ ਫਿਰ ਇਹ ਵੀ ਇਸ ਦਾ ਖਾਮਿਆਜ਼ਾ ਪੁਗਤੇਗੀ।
ਇਹ ਵੀ ਪੜ੍ਹੋ: ਜਲੰਧਰ: ਔਰਤ ਦੀ ਨਗਨ ਵੀਡੀਓ ਬਣਾ ਕੇ ਕੀਤਾ ਬਲੈਕਮੇਲ, ਫਿਰ ਸੋਸ਼ਲ ਮੀਡੀਆ ’ਤੇ ਕਰ ਦਿੱਤੀ ਵਾਇਰਲ
ਪੰਜਾਬ ’ਚ ਹੋਇਆ ਕਾਂਗਰਸ ਸਰਕਾਰ ਦਾ ਸਾਰਾ ਸਿਸਟਮ ਖ਼ਰਾਬ
ਉਥੇ ਹੀ ਦਲਜੀਤ ਸਿੰਘ ਚੀਮਾ ਨੇ ਵੀ ਕਾਂਗਰਸ ਸਰਕਾਰ ’ਤੇ ਵਰ੍ਹਦੇ ਕਿਹਾ ਕਿ ਇਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪੰਜਾਬ ਵਿਚ ਲੋਕਾਂ ਦਾ ਦੁੱਖ-ਸੁੱਖ ਜਾਣਨਲਈ ਇਥੇ ਕੋਈ ਸਰਕਾਰ ਨਾਂ ਦੀ ਚੀਜ਼ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕੋਰੋਨਾ ਮਹਾਮਾਰੀ ਦਾ ਦੌਰ ਚੱਲ ਰਿਹਾ ਹੈ, ਦੂਜੇ ਪਾਸੇ ਝੋਨੇ ਦੀ ਲਵਾਈ ਦਾ ਕੰਮ ਚੱਲ ਰਿਹਾ ਹੈ ਅਤੇ ਕਿਸਾਨਾਂ ਦੇ ਵੀ ਬਹੁਤ ਵੱਡੇ ਮਸਲੇ ਹਨ ਪਰ ਸਾਰੀ ਹੀ ਸਰਕਾਰ ਸੋਨੀਆ ਗਾਂਧੀ ਦੇ ਦਰਬਾਰ ’ਚ ਸੰਮਨ ਹੋਈ ਪਈ ਹੈ। ਪੰਜਾਬ ’ਚ ਸਰਕਾਰ ਦਾ ਸਿਸਟਮ ਹੀ ਖਰਾਬ ਹੋ ਚੁੱਕਾ ਹੈ।
ਇਹ ਵੀ ਪੜ੍ਹੋ: 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਤਰੁਣ ਚੁੱਘ ਨੇ ਮੰਗਿਆ ਮਨਪ੍ਰੀਤ ਬਾਦਲ ਦਾ ਅਸਤੀਫ਼ਾ
ਦਿੱਲੀ ਹਾਈਕਮਾਨ ਵੱਲੋਂ ਦਿੱਤੇ ਗਏ 18 ਕੰਮਾਂ ਦੇ ਮਿਲੇ ਹੁਕਮਾਂ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਹੁੰਦੀ ਹੈ ਕਿ ਸਰਕਾਰ ਤਾਂ ਲੋਕਾਂ ਨੇ ਚੁਣੀ ਸੀ। ਕੀ ਹੁਣ ਇਨ੍ਹਾਂ ਦਾ ਆਪਣਾ ਕੋਈ ਇੱਜ਼ਤ ਮਾਣ ਨਹੀਂ ਰਹਿ ਗਿਆ, ਪੰਜਾਬ ਦੇ ਫ਼ੈਸਲੇ ਇਹ ਆਪ ਇਥੇ ਨਹੀਂ ਕਰ ਸਕਦੇ। ਕੀ ਹੁਣ ਪੰਜਾਬ ਦੇ ਫ਼ੈਸਲੇ ਦਿੱਲੀ ਵਾਲੇ ਕਰਨਗੇ। ਇਕ ਪਾਸੇ ਸਰਕਾਰ ਬੋਲ ਰਹੀ 86 ਫ਼ੀਸਦੀ ਵਾਅਦੇ ਪੂਰੇ ਕੀਤੇ ਹਨ, ਦੂਜੇ ਪਾਸੇ ਹਾਈਕਮਾਨ ਵੱਲੋਂ 18 ਕੰਮਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕਿਹਾ ਹੈ।
ਇਹ ਵੀ ਪੜ੍ਹੋ: ਹਾਈਕਮਾਨ ਨੂੰ ਮਿਲਣ ਦੇ ਬਾਅਦ ਬੋਲੇ ਪ੍ਰਤਾਪ ਬਾਜਵਾ, ਦੱਸਿਆ ਕਿਹੜੇ ਮੁੱਦਿਆਂ ’ਤੇ ਹੋਈ ਚਰਚਾ (ਵੀਡੀਓ)
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।