ਇਤਰਾਜ਼ਯੋਗ ਵੀਡੀਓ ਮਾਮਲੇ ''ਤੇ ਮਜੀਠੀਆ ਨੇ ਦੱਸਿਆ ਮੰਤਰੀ ਦਾ ਨਾਂ, ਗਵਰਨਰ ਨੂੰ ਸੌਂਪੀ ਵੀਡੀਓ

Wednesday, Jan 24, 2024 - 07:13 PM (IST)

ਇਤਰਾਜ਼ਯੋਗ ਵੀਡੀਓ ਮਾਮਲੇ ''ਤੇ ਮਜੀਠੀਆ ਨੇ ਦੱਸਿਆ ਮੰਤਰੀ ਦਾ ਨਾਂ, ਗਵਰਨਰ ਨੂੰ ਸੌਂਪੀ ਵੀਡੀਓ

ਚੰਡੀਗੜ੍ਹ (ਵੈੱਬ ਡੈਸਕ)- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰਾਂ ਅਕਾਲੀ ਆਗੂਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮਜੀਠੀਆ ਨੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਇਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਵੀ ਸੌਂਪੀ। ਦਰਅਸਲ ਮਜੀਠੀਆ ਵੱਲੋਂ ਮੰਤਰੀ ਬਲਕਾਰ ਸਿੰਘ ਦਾ ਨਾਂ ਲੈ ਕੇ ਗਵਰਨਰ ਨੂੰ ਵੀਡੀਓ ਸੌਂਪਣ ਦਾ ਦਾਅਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੀਜੀਠੀਆ ਨੇ ਗਵਰਨਰ ਸਾਬ੍ਹ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਵੀ ਮੰਗ ਰੱਖੀ ਹੈ। 

ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲਸ ਨੇ ਇਸ ਮਸਲੇ ਦੀ ਸਹੀ ਇਨਕੁਆਰੀ ਨਹੀਂ ਕਰਨੀ ਹੈ ਅਤੇ ਪੰਜਾਬ ਤੋਂ ਬਾਹਰ ਦੀ ਏਜੰਸੀ ਕੋਲੋਂ ਇਸ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਅ ਦੀ ਗੱਲ ਕਰਦੀ ਹੈ ਪਰ ਅੰਦਰ ਕਿੰਨੀ ਬੇਇਮਾਨੀ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਆਈ ਸੀ, ਹੁਣ ਮੰਤਰੀ ਬਲਕਾਰ ਸਿੰਘ ਦਾ ਕੇਸ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੰਤਰੀਆਂ 'ਤੇ ਘਟੀਆ ਦੋਸ਼ ਲੱਗੇ ਹੋਏ ਹਨ ਕੀ ਅਜਿਹੇ ਮੰਤਰੀ 26 ਜਨਵਰੀ ਨੂੰ ਝੰਡਾ ਲਹਿਰਾ ਸਕਦੇ ਹਨ? ਉਨ੍ਹਾਂ ਵੱਲੋਂ ਗਵਰਨਰ ਸਾਬ੍ਹ ਨੂੰ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਵੀਡੀਓ ਭੇਜ ਕੇ ਸਿਰਫ਼ ਮੰਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਦੇ ਨਾਲ-ਨਾਲ 26 ਜਨਵਰੀ ਨੂੰ ਮੰਤਰੀ ਅਮਨ ਅਰੋੜਾ ਅਤੇ ਬਲਕਾਰ ਿਸੰਘ ਨੂੰ ਝੰਡਾ ਨਾ ਲਹਿਰਾਉਣਾ ਦੀ ਆਗਿਆ ਦੇਣ ਦੀ ਵੀ ਗੱਲ ਕਹੀ ਗਈ।  

ਇਹ ਵੀ ਪੜ੍ਹੋ : ਜਲੰਧਰ 'ਚ ਸ਼ਰਮਸਾਰ ਘਟਨਾ, ਕਿੰਨਰ ਨੂੰ ਨਗਨ ਕਰਕੇ ਕੀਤੀ ਕੁੱਟਮਾਰ, ਫਿਰ ਵੀਡੀਓ ਬਣਾ ਕੀਤੀ ਵਾਇਰਲ

ਉਥੇ ਹੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਸ਼੍ਰੋਮਣੀ ਅਕਾਲੀ ਵੱਲੋਂ ਗਵਰਨਰ ਸਾਬ੍ਹ ਨੂੰ ਬੇਨਤੀ ਕੀਤੀ ਹੈ ਕਿ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਉਸ ਦਿਨ ਝੰਡਾ ਲਹਿਰਾਉਣ ਜਾ ਰਹੀਆਂ ਜਿਹੜੀਆਂ ਸ਼ਖ਼ਸੀਅਤਾਂ 'ਤੇ ਬਹੁਤ ਹੀ ਘਟੀਆ ਦੋਸ਼ ਹਨ, ਜਿਨ੍ਹਾਂ ਵਿਚ ਕਟਾਰੂਚੱਕ, ਮੰਤਰੀ ਅਮਨ ਅਰੋੜਾ ਅਤੇ ਬਲਕਾਰ ਸਿੰਘ ਵੀ ਸ਼ਾਮਲ ਹਨ, ਉਨ੍ਹਾਂ ਵੱਲੋਂ ਝੰਡਾ ਨਾ ਲਹਿਰਾਉਣ ਦਿੱਤਾ ਜਾਵੇ। 

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਤੋਂ ਤਿੰਨ ਮਹੀਨੇ ਪਹਿਲਾਂ ਮੈਂ ਜਨਤਾ ਨਾਲ ਰੂ-ਬ-ਰੂ ਹੋਇਆ ਸੀ ਅਤੇ ਕਿਹਾ ਸੀ ਕਿ ਇਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਮੇਰੇ ਕੋਲ ਆਈ ਹੈ, ਜਿਸ ਨੂੰ ਮੈਂ ਕਿਸੇ ਵੀ ਹਾਲਾਤ ਵਿਚ ਜਨਤਕ ਨਹੀਂ ਕਰ ਸਕਦਾ ਸੀ। ਮੈਂ ਲਾਈਵ ਪ੍ਰੋਗਰਾਮ ਵਿਚੋਂ ਮੁੱਖ ਮੰਤਰੀ ਮਾਨ ਸਾਬ੍ਹ ਨੂੰ ਅਪੀਲ ਵੀ ਕੀਤੀ ਸੀ ਕਿ ਅਤੇ ਕਿਹਾ ਕਿ ਮੈਂ ਇਹ ਇਤਰਾਜ਼ਯੋਗ ਵੀਡੀਓ ਤੁਹਾਨੂੰ ਦੇਣਾ ਚਾਹੁੰਦਾ ਹਾਂ। ਮੈਂ ਮਾਨ੍ਹ ਸਾਬ੍ਹ ਦੇ ਘਰ ਫੋਨ ਵੀ ਕੀਤਾ ਸੀ ਤਾਂ ਉਦੋਂ ਮੈਨੂੰ ਆਪਰੇਟਰ ਵੱਲੋਂ ਪਹਿਲਾਂ ਕਿਹਾ ਕਿ ਗਿਆ ਕਿ ਮਾਨ ਸਾਬ੍ਹ ਅੰਦਰ ਹਨ ਗੱਲ ਕਰਵਾਉਂਦੇ ਹਾਂ ਪਰ ਜਦੋਂ ਮੁੱਖ ਮੰਤਰੀ ਨੂੰ ਮੇਰੇ ਫੋਨ ਦਾ ਪਤਾ ਲੱਗਾ ਤਾਂ ਆਪਰੇਟਰ ਨੇ ਬਾਅਦ ਵਿਚ ਕਹਿ ਦਿੱਤਾ ਗਿਆ ਕਿ ਮੁੱਖ ਮੰਤਰੀ ਅੰਦਰ ਨਹੀਂ ਹਨ। ਇਹ ਕਿਵੇਂ ਹੋ ਸਕਦਾ ਹੈ ਕਿ ਆਪਰੇਟਰ ਨੂੰ ਨਾ ਪਤਾ ਹੋਵੇ ਕਿ ਮੁੱਖ ਮੰਤਰੀ ਘਰ ਦੇ ਅੰਦਰ ਹਨ ਜਾਂ ਬਾਹਰ। ਕਿਸੇ ਦੀ ਬਦਨਾਮੀ ਕਰਨਾ ਮੇਰਾ ਕੰਮ ਨਹੀਂ ਹੈ। ਜੇਕਰ ਮੇਰੇ ਧਿਆਨ ਵਿਚ ਇਹ ਗੱਲ ਆਈ ਹੈ ਤਾਂ ਮੈਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਂਦਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਅਨਮੋਲ ਹੀਿਰਆਂ 'ਤੇ ਕਾਰਵਾਈ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਜਦਕਿ ਉਲਟਾ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਟਾਰਗੇਟ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਰਾਮ ਭਗਤਾਂ ਲਈ ਖ਼ੁਸ਼ਖ਼ਬਰੀ: ਜਲੰਧਰ ਕੈਂਟ ਤੋਂ ਅਯੁੱਧਿਆ ਲਈ 9 ਫਰਵਰੀ ਨੂੰ ਚੱਲੇਗੀ ਸਪੈਸ਼ਲ ਟਰੇਨ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News