ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ

Wednesday, Jul 24, 2024 - 11:34 AM (IST)

ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ

ਪਟਿਆਲਾ (ਬਲਜਿੰਦਰ)- ਬਹੁ-ਕਰੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ 30 ਜੁਲਾਈ ਨੂੰ ਮੁੜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 18 ਜੁਲਾਈ ਅਤੇ 20 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੁਪਰੀਮ ਕੋਰਟ ’ਚ ਸੁਣਵਾਈ ਦੀ ਗੱਲ ਆਖ ਕੇ ਮਜੀਠੀਆ SIT ਅੱਗੇ ਪੇਸ਼ ਨਹੀਂ ਹੋਏ ਸਨ।

ਇਸ ਸਬੰਧੀ ਮਜੀਠੀਆ ਨੇ SIT ਨੂੰ ਇਕ ਪੱਤਰ ਭੇਜ ਕੇ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਖ਼ਿਲਾਫ਼ ਸੁਪਰੀਮ ਕੋਰਟ ’ਚ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (ਐੱਸ. ਐੱਲ. ਪੀ.) ਦੇ ਮਾਮਲੇ ’ਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਪਹੁੰਚੇ ਹੋਏ ਹਨ। ਹੁਣ ਮਾਣਯੋਗ ਸੁਪਰੀਮ ਕੋਰਟ ’ਚ ਮਜੀਠੀਆ ਨੂੰ ਸਮਾਂ ਮਿਲ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਹੋ ਗਿਆ ਵੱਡਾ ਐਲਾਨ, ਛੇਤੀ ਲੈ ਲਓ ਫ਼ਾਇਦਾ

ਇਧਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਤੁਰੰਤ ਪ੍ਰਭਾਵ ਨਾਲ ਸੰਮਨ ਜਾਰੀ ਕਰ ਕੇ 30 ਜੁਲਾਈ ਨੂੰ ਪੇਸ਼ ਹੋਣ ਲਈ ਬੁਲਾ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News