ਪਹਿਲਾਂ 'ਆਪ' ਤੇ ਹੁਣ 'ਪਾਪ' ਦਾ ਪ੍ਰਧਾਨ ਬਣਿਆ ਖਹਿਰਾ : ਮਜੀਠੀਆ (ਵੀਡੀਓ)

Monday, Jan 14, 2019 - 03:14 PM (IST)

ਸ੍ਰੀ ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ 'ਚ ਅੱਜ ਮਾਘੀ ਮੇਲੇ ਦੇ ਮੌਕੇ ਅਕਾਲੀ ਦਲ ਵਲੋਂ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਅੱਜ ਵੀ ਆਪਣੀਆਂ ਲੂਬੜ ਚਾਲਾਂ ਤੋਂ ਬਾਜ਼ ਨਹੀਂ ਆ ਰਹੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਖਿਲਾਫ ਬੋਲਦਿਆਂ ਕਿਹਾ ਕਿ ਖਹਿਰਾ ਪਹਿਲਾਂ 'ਆਪ' ਦਾ ਸੀ ਹੁਣ 'ਪਾਪ' ਦਾ ਪ੍ਰਧਾਨ ਬਣ ਗਿਆ ਹੈ।

PunjabKesari

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਕਾਂਗਰਸ ਪਾਰਟੀ ਦੇ ਮੁਗਲਾਂ ਦਾ ਰੂਪ ਧਾਰਨ ਕਰ ਲਿਆ ਹੈ। ਇਸ ਦੇਸ਼ 'ਤੇ ਜੇ ਸਭ ਤੋਂ ਜਿਆਦਾ ਰਾਜ ਕੀਤਾ ਹੈ ਤਾਂ ਉਹ ਗਾਂਧੀ ਪਰਿਵਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਭ ਤੋਂ ਜ਼ਿਆਦਾ ਸਮਾਂ ਪ੍ਰਧਾਨ ਮੰਤਰੀ ਰਹੇ ਹਨ। ਇਸ ਮੌਕੇ ਮਜੀਠੀਆ ਨੇ ਕੁਲਬੀਰ ਜ਼ੀਰਾ 'ਤੇ ਨਿਸ਼ਾਨੇ ਸਾਧਦਿਆਂ ਹੋਇਆ ਕਰਤਾਰਪੁਰ ਲਾਂਘੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤੇ ਆਪਣੇ ਵਾਅਦਿਆਂ ਨੂੰ ਕਾਂਗਰਸੀ ਭੁੱਲ ਗਏ ਹਨ।

PunjabKesari

ਇਸ ਤੋਂ ਇਲਾਵਾ ਸਰਕਾਰੀ ਸੂਕਲਾਂ ਦੇ ਬੱਚਿਆਂ ਨੂੰ ਕੈਪਟਨ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਰਦੀਆਂ ਦੀਆਂ ਵਰਦੀਆਂ ਵੀ ਅਜੇ ਤੱਕ ਨਹੀਂ ਮਿਲੀਆਂ। 13 ਲੱਖ ਬੱਚੇ ਕਿਤਾਬਾਂ ਤੇ ਵਰਦੀ ਨੂੰ ਤਰਸ ਰਹੇ ਹਨ। ਉਨ੍ਹਾਂ ਧਰਮਸੋਤ ਦੇ ਹਿਸਾਬ-ਕਿਤਾਬ ਨੂੰ ਵੀ ਢਿੱਲਾ ਦੱਸਿਆ। ਮਜੀਠੀਆ ਨੇ ਕਿਹਾ ਕਿ ਕਾਂਗਰਸੀਆਂ ਨੇ ਲੋਕਤੰਤਰ ਦਾ ਘਾਣ ਕਰ ਦਿੱਤਾ ਹੈ। ਪੰਜਾਬ 'ਚ ਨਾ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਏ ਹਨ ਅਤੇ ਨਾ ਹੀ ਮਜ਼ਦੂਰਾਂ ਦੇ। ਕਾਂਗਰਸੀਆਂ ਨੇ ਸ਼ਗਨ ਸਕੀਮ ਦੇ ਪੈਸੇ ਬੰਦ ਕਰ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਪੈਨਸ਼ਨਾਂ ਵੀ ਨਹੀਂ ਮਿਲ ਰਹੀਆਂ, ਜਿਸ ਕਾਰਨ ਮੁਲਾਜ਼ਮ ਵਰਗ ਔਖਾ ਹੋ ਰਿਹਾ ਹੈ। ਉਨ੍ਹਾਂ ਨੇ 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਖਹਿਰਾ ਪਹਿਲਾਂ 'ਆਪ' ਦਾ ਅਤੇ ਹੁਣ 'ਪਾਪ' ਦਾ ਪ੍ਰਧਾਨ ਬਣ ਗਿਆ ਹੈ।


author

rajwinder kaur

Content Editor

Related News