ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ  ਚੋਣ ਮੈਦਾਨ ''ਚ ਉਤਰ ਸਕਦੇ ਨੇ ਬਿਕਰਮਜੀਤ ਖਾਲਸਾ !

02/23/2019 3:49:34 PM

ਖੰਨਾ (ਸੁਖਵਿੰਦਰ ਕੌਰ) : ਇਥੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ 'ਤੇ ਸਮਾਗਮ 'ਚ ਸ਼ਾਮਲ ਹੋਣ ਲਈ ਪੁੱਜੇ। ਇਸ ਮੌਕੇ ਭਾਜਪਾ ਵਰਕਰਾਂ ਨਾਲ ਉਨ੍ਹਾਂ ਨੇ ਆਪਣੇ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਇਥੋਂ ਟਿਕਟ ਦਿੰਦੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਰੇਕ ਵਰਕਰ ਨੂੰ ਨਾਲ ਲੈ ਕੇ ਚੋਣ ਮੈਦਾਨ 'ਚ ਉਤਰ ਸਕਦੇ ਹਨ ਅਤੇ ਇਥੋਂ ਦੀ ਸੀਟ ਪਾਰਟੀ ਦੀ ਝੋਲੀ ਪਾ ਸਕਦੇ ਹਨ।

ਉਨ੍ਹ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਫੈਸਲੇ ਤੋਂ ਬਾਹਰ ਨਹੀਂ ਹਨ ਜੋ ਵੀ ਹਾਈਕਮਾਂਡ ਦਾ ਫੈਸਲਾ ਹੋਵੇਗਾ, ਉਹ ਹੀ ਅਟੱਲ ਹੋਵੇਗਾ, ਹਾਈਕਮਾਂਡ ਕਿਸੇ ਨੂੰ ਵੀ ਟਿਕਟ ਦੇ ਸਕਦੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਫਤਿਹਗੜ੍ਹ ਸਾਹਿਬ ਸੀਟ ਤੋਂ ਬੀਬੀ ਸਤਵਿੰਦਰ ਕੌਰ ਧਾਰੀਵਾਲ ਵੀ ਦਾਅਵੇਦਾਰ ਹਨ। ਇਸੇ ਤਰ੍ਹਾਂ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਪਰਿਵਾਰ ਵੀ ਇਥੇ ਸਭ ਤੋਂ ਵੱਡੇ ਦਾਅਵੇਦਾਰ ਮੰਨੇ ਜਾ ਰਹੇ ਹਨ। ਜੇਕਰ ਬਿਕਰਮਜੀਤ ਦੀ ਗੱਲ ਕੀਤੀ ਜਾਵੇ ਤਾਂ ਖੰਨਾ ਤੋਂ ਵਿਧਾਇਕ ਵਜੋਂ ਜਿੱਤ ਕੇ ਅਕਾਲੀ-ਭਾਜਪਾ ਸਰਕਾਰ 'ਚ ਸੰਸਦੀ ਸਕੱੱਤਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਦਾ ਭਾਜਪਾ ਵਰਕਰਾਂ 'ਚ ਵੀ ਕਾਫ਼ੀ ਅਸਰ-ਰਸੂਖ ਹੈ।


Anuradha

Content Editor

Related News