ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਸਨ: ਰੰਧਾਵਾ

Sunday, Nov 07, 2021 - 08:20 PM (IST)

ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਸਨ: ਰੰਧਾਵਾ

ਚੰਡੀਗੜ੍ਹ- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ।

ਅੱਜ ਇੱਥੇ ਜਾਰੀ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ, ਵੱਲੋਂ ਉਸ ਵੇਲੇ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਵੱਲੋਂ ਸਬੰਧਤ ਪੁਲਸ ਅਫਸਰ ਦੇ ਹੱਕ ਵਿੱਚ ਨਾ ਲਿਖੇ ਜਾਣ ਦੇ ਬਾਵਜੂਦ ਸਿਰਫ ਇਕ ਇੰਕਰੀਮੈੰਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਗਏ। 

ਸ. ਰੰਧਾਵਾ ਨੇ ਅੱਗੇ ਦੱਸਿਆ ਕਿ 13 ਜੁਲਾਈ 2021 ਨੂੰ ਉਸ ਸਮੇਂ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੇ ਮੁੱਖ ਮੰਤਰੀ ਨੂੰ ਭੇਜੇ ਆਪਣੇ ਨੋਟ ਵਿੱਚ ਲਿਖਿਆ ਸੀ ਕਿ ਪੜਤਾਲ ਦੌਰਾਨ ਇਹ ਅਫਸਰ ਕੋਈ ਠੋਸ ਸਬੂਤ ਪੇਸ ਨਹੀਂ ਕਰ ਸਕਿਆ ਅਤੇ ਨਾ ਹੀ ਕੋਈ ਆਪਣੀ ਬੇਗੁਨਾਹੀ ਦਾ ਨਵਾਂ ਤੱਥ ਪੇਸ ਕਰ ਸਕਿਆ। ਇਸ ਤੋਂ ਬਾਅਦ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਜੁਲਾਈ 2021 ਨੂੰ ਬਿਕਰਮਜੀਤ ਸਿੰਘ ਨੂੰ ਸਿਰਫ ਇਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਸਨ।


author

Bharat Thapa

Content Editor

Related News