ਨਸ਼ਿਆਂ ਖ਼ਿਲਾਫ਼ ਬਿਲਗਾ ਤੇ ਫਿਲੌਰ ਪੁਲਸ ਨੇ ਚਲਾਇਆ ਸਪੈਸ਼ਲ ਸਰਚ ਆਪ੍ਰੇਸ਼ਨ, 4 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ

Tuesday, Sep 03, 2024 - 05:23 AM (IST)

ਨਸ਼ਿਆਂ ਖ਼ਿਲਾਫ਼ ਬਿਲਗਾ ਤੇ ਫਿਲੌਰ ਪੁਲਸ ਨੇ ਚਲਾਇਆ ਸਪੈਸ਼ਲ ਸਰਚ ਆਪ੍ਰੇਸ਼ਨ, 4 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ

ਬਿਲਗਾ/ਗੁਰਾਇਆ (ਮੁਨੀਸ਼) : ਸਰਵਣ ਸਿੰਘ ਬੱਲ ਡੀ. ਐੱਸ. ਪੀ. ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਥਾਣਾ ਬਿਲਗਾ ਦੇ ਐੱਸ. ਐੱਚ. ਓ. ਹਰਦੇਵ ਪ੍ਰੀਤ ਸਿੰਘ ਅਤੇ ਫਿਲੌਰ ਦੇ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ 4 ਨਸ਼ਾ ਸਮੱਗਲਰਾਂ ਅਤੇ 1 ਨਾਜਾਇਜ਼ ਸ਼ਰਾਬ ਸਮੱਗਲਰ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਡਰੱਗ ਹਾਟ ਸਪਾਰਟ ਗੰਨਾ ਪਿੰਡ ਵਿਖੇ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ 2 ਮਹਿਲਾ ਅਤੇ 2 ਮਰਦ ਨਸ਼ਾ ਸਮੱਗਲਰਾਂ ਨੂੰ 37 ਗ੍ਰਾਮ ਹੈਰੋਇਨ ਸਮੇਤ ਇਕ ਕਾਰ ਆਈ-20 ’ਚ ਗ੍ਰਿਫਤਾਰ ਕੀਤਾ ਹੈ ਅਤੇ 1 ਸ਼ਰਾਬ ਸਮੱਗਲਰ ਨੂੰ 192 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਕੋਲਕਾਤਾ ਡਾਕਟਰ ਮਰਡਰ ਕੇਸ: ਸੀਬੀਆਈ ਦੀ ACB ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕੀਤਾ ਗ੍ਰਿਫ਼ਤਾਰ

ਇਨ੍ਹਾਂ ’ਚ ਸੁਨੀਲ ਕੁਮਾਰ ਪੁੱਤਰ ਅਮਰਜੀਤ ਸਿੰਘ ਵਾਸੀ ਲਖਨਪਾਲ ਥਾਣਾ ਜਮਸ਼ੇਰ ਅਤੇ ਉਸ ਦੀ ਪਤਨੀ ਜਸਵਿੰਦਰ ਕੌਰ ਤੋਂ 21 ਗ੍ਰਾਮ ਹੈਰੋਇਨ ਤੇ ਇਕ ਆਈ-20 ਕਾਰ ਬਰਾਮਦ ਕੀਤੀ ਹੈ, ਜਦਕਿ ਮੋਹਨ ਲਾਲ ਪੁੱਤਰ ਜਸਵੀਰ ਕੁਮਾਰ ਵਾਸੀ ਗੰਨਾ ਪਿੰਡ ਤੇ ਉਸ ਦੀ ਪਤਨੀ ਸੁਨੀਤਾ ਤੋਂ 16 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਦਕਿ ਅਜੇ ਕੁਮਾਰ ਪੁੱਤਰ ਸੁਰਜੀਤ ਲਾਲ ਸੀਤੀ ਵਾਸੀ ਗੰਨਾ ਪਿੰਡ ਤੋਂ 142 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।

ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮੁਲਜ਼ਮ ਕਾਫੀ ਸਮੇਂ ਤੋਂ ਲੁਕ-ਛਿਪ ਕੇ ਨਸ਼ਾ ਸਮੱਗਲਿੰਗ ਦਾ ਧੰਦਾ ਕਰਦੇ ਆ ਰਹੇ ਹਨ। ਇਨ੍ਹਾਂ ਖਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ। ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਵੀ ਵਾਰਦਾਤਾਂ ਬਾਰੇ ਖੁਲਾਸਾ ਹੋਣ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


author

Sandeep Kumar

Content Editor

Related News