ਵਿਜੀਲੈਂਸ ਵੱਲੋਂ ਐੱਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ

Thursday, Sep 07, 2023 - 03:36 AM (IST)

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਸਫ਼ਾਈ ਸੇਵਕ ਦੀ ਤਨਖ਼ਾਹ 'ਚੋਂ ਹਿੱਸਾ ਲੈ ਰਿਹਾ ਸੀ ਨਗਰ ਨਿਗਮ ਸੁਪਰਵਾਈਜ਼ਰ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸ ਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤੱਕ ਐਲ.ਟੀ.ਸੀ. ਛੁੱਟੀ ਲਈ ਸੀ। ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਮੱਝ ਨੂੰ ਬਚਾਉਂਦਿਆਂ ਹੜ੍ਹ 'ਚ ਰੁੜੇ ਲਖਬੀਰ ਸਿੰਘ ਦੀ ਮਿਲੀ ਲਾਸ਼, ਪਿਛਲੇ ਮਹੀਨੇ ਤੋਂ ਨਹੀਂ ਸੀ ਕੋਈ ਉੱਗ-ਸੁੱਗ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐੱਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News