ਪੰਜਾਬ ਵਿਧਾਨ ਸਭਾ 'ਚ ਬੇਅਦਬੀ 'ਤੇ ਬਿੱਲ ਪੇਸ਼, ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਖ਼ਾਸ ਅਪੀਲ
Monday, Jul 14, 2025 - 03:48 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਵਿੱਤਰ ਧਰਮ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025 ਪੇਸ਼ ਕੀਤਾ ਅਤੇ ਪ੍ਰਸਤਾਵ ਕੀਤਾ ਗਿਆ ਕਿ ਸਦਨ 'ਚ ਇਸ ਬਿੱਲ 'ਤੇ ਤੁਰੰਤ ਵਿਚਾਰ ਕੀਤਾ ਜਾਵੇ। ਬਿੱਲ ਪੇਸ਼ ਕਰਨ ਮਗਰੋਂ ਇਸ ਬਿੱਲ 'ਤੇ ਸਦਨ ਅੰਦਰ ਬਹਿਸ ਚੱਲ ਰਹੀ ਹੈ।